ਪੰਜਾਬ : ਮੌਸਮ ਵਿਭਾਗ (Meteorological Department) ਨੇ ਹਿਮਾਚਲ ‘ਚ ਹੜ੍ਹ ਦੀ ਚਿਤਾਵਨੀ ਜਾਰੀ ਕੀਤੀ ਹੈ, ਜਿਸ ਦਾ ਅਸਰ ਪੰਜਾਬ ‘ਤੇ ਵੀ ਪਵੇਗਾ। ਦਰਅਸਲ, ਹਿਮਾਚਲ ਦੇ ਜ਼ਿਲ੍ਹਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
ਵਿਭਾਗ ਦਾ ਕਹਿਣਾ ਹੈ ਕਿ ਅਗਲੇ 24 ਘੰਟੇ ਬਹੁਤ ਸੰਵੇਦਨਸ਼ੀਲ ਰਹਿਣ ਵਾਲੇ ਹਨ ਅਤੇ 7 ਜ਼ਿਲ੍ਹਿਆਂ ਕਾਂਗੜਾ, ਚੰਬਾ, ਸਿਰਮੌਰ, ਸੋਲਨ, ਕੁੱਲੂ, ਸ਼ਿਮਲਾ ਅਤੇ ਮੰਡੀ ਵਿੱਚ ਹੜ੍ਹ ਆ ਸਕਦਾ ਹੈ। ਅਜਿਹੇ ‘ਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਤਲੁਜ ਦੇ ਪਾਣੀ ਦਾ ਪੱਧਰ ਵਧ ਸਕਦਾ ਹੈ, ਜਿਸ ਦਾ ਸਿੱਧਾ ਅਸਰ ਪੰਜਾਬ ‘ਤੇ ਵੀ ਪੈ ਸਕਦਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਵਿਭਾਗ ਵੱਲੋਂ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਦੇਸ਼ ਭਰ ‘ਚ ਮਾਨਸੂਨ ਪੂਰੇ ਜ਼ੋਰਾਂ ‘ਤੇ ਹੈ ਅਤੇ ਕਈ ਸੂਬਿਆਂ ‘ਚ ਭਾਰੀ ਬਾਰਿਸ਼ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਦਿੱਲੀ ਤੋਂ ਲੈ ਕੇ ਗੁਜਰਾਤ ਅਤੇ ਮਹਾਰਾਸ਼ਟਰ ਤੱਕ ਮੌਸਮ ਨੇ ਆਪਣਾ ਜਲਵਾ ਦਿਖਾਇਆ ਹੈ। ਯੂਪੀ, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਸਮੇਤ ਕਈ ਰਾਜਾਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਰਿਹਾ ਹੈ।