ਹਰਿਆਣਾ : ਕੇਂਦਰ ਸਰਕਾਰ (The Central Government) ਨੇ ਹਰਿਆਣਾ ਦੇ ਝੋਨਾ ਉਤਪਾਦਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਝੋਨੇ ਦੀ ਸਰਕਾਰੀ ਖਰੀਦ ਨੂੰ ਸਮੇਂ ਤੋਂ ਤਿੰਨ ਦਿਨ ਪਹਿਲਾਂ ਮਨਜ਼ੂਰੀ ਦਿੱਤੀ ਗਈ ਹੈ। ਹੁਣ ਅੱਜ ਤੋ ਭਾਵ 27 ਸਤੰਬਰ ਤੋਂ 15 ਨਵੰਬਰ ਤੱਕ ਝੋਨੇ ਦੀ ਖਰੀਦ ਕੀਤੀ ਜਾਵੇਗੀ। ਦੱਸ ਦੇਈਏ ਕਿ ਹਰਿਆਣਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਜਲਦੀ ਹੀ ਖਰੀਦ ਸ਼ੁਰੂ ਕਰਨ ਦੀ ਬੇਨਤੀ ਕੀਤੀ ਸੀ। ਭਾਰਤ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਝੋਨੇ ਦੀ ਖਰੀਦ ਕੀਤੀ ਜਾਵੇਗੀ।
ਇਸ ਵਾਰ ਕਿਸਾਨਾਂ ਨੂੰ ਲਾਈਨਾਂ ‘ਚ ਨਹੀਂ ਕਰਨੀ ਪਵੇਗੀ ਉਡੀਕ
ਹਰਿਆਣਾ ਵਿੱਚ ਝੋਨੇ ਸਮੇਤ ਸਾਰੀਆਂ ਸਾਉਣੀ ਦੀਆਂ ਫਸਲਾਂ ਦੀ ਸਰਕਾਰੀ ਖਰੀਦ ਲਈ ਇਸ ਵਾਰ ਕਿਸਾਨਾਂ ਨੂੰ ਮੰਡੀ ਗੇਟ ਪਾਸ ਲਾਈਨਾਂ ਵਿੱਚ ਨਹੀਂ ਲੱਗਣਾ ਪਵੇਗਾ। ਹਰਿਆਣਾ ਰਾਜ ਖੇਤੀਬਾੜੀ ਮੰਡੀਕਰਨ ਬੋਰਡ ਨੇ ਕਿਸਾਨਾਂ ਨੂੰ ਇੱਕ ਨਵੇਂ ਮੋਬਾਈਲ ਐਪ ਰਾਹੀਂ ਡਿਜੀਟਲ ਗੇਟ ਪਾਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।