ਪੰਜਾਬ : ਪੰਜਾਬੀ ਗਾਇਕਾਂ (Punjabi Singers) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਦਰਅਸਲ ਪੰਜਾਬੀ ਗਾਇਕਾਂ ਦੀ ਸੁਰੱਖਿਆ ‘ਚ ਕਟੌਤੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਹ ਸਖ਼ਤ ਫ਼ੈਸਲਾ ਲਿਆ ਹੈ ਜਿਸ ਸਬੰਧੀ ਉਹ ਜਲਦੀ ਹੀ ਹੁਕਮ ਜਾਰੀ ਕਰਨਗੇ।
ਸੂਤਰਾਂ ਦੀ ਮੰਨੀਏ ਤਾਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਜੇਕਰ ਕਿਸੇ ਪੰਜਾਬੀ ਗਾਇਕ ਨੂੰ ਸੁਰੱਖਿਆ ਦੀ ਲੋੜ ਹੈ ਤਾਂ ਉਹ ਆਪਣੇ ਖਰਚੇ ‘ਤੇ ਅਪਲਾਈ ਕਰ ਸਕਦਾ ਹੈ। ਜੇਕਰ ਦੇਖਿਆ ਜਾਵੇ ਤਾਂ ਪੰਜਾਬ ਦੇ ਵਪਾਰੀਆਂ, ਸਿਆਸਤਦਾਨਾਂ ਜਾਂ ਪੰਜਾਬੀ ਗਾਇਕਾਂ ਨੂੰ ਹਰ ਰੋਜ਼ ਧਮਕੀ ਭਰੇ ਫੋਨ ਆਉਂਦੇ ਹਨ। ਫਿਰੌਤੀ ਮੰਗੀ ਜਾਂਦੀ ਹੈ ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ। ਅਜਿਹੇ ‘ਚ ਉਨ੍ਹਾਂ ਦੀ ਸੁਰੱਖਿਆ ‘ਚ ਕਮੀ ਗਾਇਕਾਂ ਲਈ ਵੱਡੀਆਂ ਮੁਸ਼ਕਲਾਂ ਖੜ੍ਹੀਆਂ ਕਰ ਸਕਦੀ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਦਾ ਕਾਰਨ ਉਨ੍ਹਾਂ ਦੀ ਸੁਰੱਖਿਆ ‘ਚ ਕਟੌਤੀ ਕਰਨਾ ਵੀ ਦੱਸਿਆ ਜਾ ਰਿਹਾ ਹੈ। ਹਾਲ ਹੀ ਵਿੱਚ ਆਰ. ਗਾਇਕ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਪੰਜਾਬ ਪੁਲਿਸ ਵੱਲੋਂ ਸੁਰੱਖਿਆ ਵਿੱਚ ਕਟੌਤੀ ਪੰਜਾਬੀ ਗਾਇਕਾਂ ਲਈ ਮੁਸ਼ਕਲਾਂ ਖੜ੍ਹੀ ਕਰ ਸਕਦੀ ਹੈ।