ਅੰਮ੍ਰਿਤਸਰ : ਸਰਹੱਦ ਪਾਰ ਨਸ਼ੇ ਦੇ ਨੈੱਟਵਰਕ ਖ਼ਿਲਾਫ਼ ਵੱਡੀ ਕਾਮਯਾਬੀ ਮਿਲੀ ਹੈ। ਜਿਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਐਕਸ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਡੀ.ਜੀ.ਪੀ ਨੇ ਲਿਖਿਆ ਹੈ ਕਿ ਐੱਸ.ਐੱਸ.ਓ.ਸੀ. ਅੰਮ੍ਰਿਤਸਰ ਨੇ ਸਰਹੱਦ ਪਾਰ ਹੈਰੋਇਨ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 6 ਕਿਲੋ ਹੈਰੋਇਨ, 67 ਜਿੰਦਾ ਕਾਰਤੂਸ, 2 ਮੈਗਜ਼ੀਨ, 6 ਮੋਬਾਈਲ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਮੁਕੱਦਮਾ ਦਰਜ ਕਰਕੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਡੀ.ਜੀ.ਪੀ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।