Homeਪੰਜਾਬਪੰਜਾਬ ਪੁਲਿਸ ਦੇ SHO ਦੇ ਖ਼ਿਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਹੋਇਆ...

ਪੰਜਾਬ ਪੁਲਿਸ ਦੇ SHO ਦੇ ਖ਼ਿਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਹੋਇਆ ਪ੍ਰਾਪਤ

ਮੁੱਲਾਂਪੁਰ ਦਾਖਾ : ਪੰਜਾਬ ਪੁਲਿਸ ਦੇ ਐੱਸ.ਐੱਚ.ਓ. (SHO) ਦੇ ਖ਼ਿਲਾਫ਼ ਕੇਸ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਸਟੇਟ ਕ੍ਰਾਈਮ ਬ੍ਰਾਂਚ ਮੋਹਾਲੀ ਨੇ ਮਾਡਲ ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਖ਼ਿਲਾਫ਼ ਮਹਿਲਾ ਪੁਲਿਸ ਕਰਮਚਾਰੀ ਨਾਲ ਜ਼ਬਰਦਸਤੀ ਕਰਨ ਦੇ ਦੋਸ਼ ‘ਚ ਧਾਰਾ 376 ਤਹਿਤ ਮਾਮਲਾ ਦਰਜ ਕੀਤਾ ਹੈ।

ਪੀੜਤਾ ਨੇ ਇਹ ਵੀ ਦੋਸ਼ ਲਾਇਆ ਕਿ ਉਸ ਨੇ ਉਸ ਦੀ ਵੀਡੀਓ ਬਣਾਈ ਹੈ। ਉਸ ਨੇ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕਰਨ ਦੀ ਧਮਕੀ ਦੇ ਕੇ ਕਈ ਸਾਲਾਂ ਤੱਕ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ। ਅਖੀਰ ਉਨ੍ਹਾਂ ਡੀ.ਜੀ.ਪੀ ਪੰਜਾਬ ਨੂੰ ਇਨਸਾਫ਼ ਦੀ ਅਪੀਲ ਕੀਤੀ। ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਉਹ ਪੁਲਿਸ ਦੀ ਪਹੁੰਚ ਤੋਂ ਬਾਹਰ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments