Home ਹੈਲਥ ਥਾਈਲੈਂਡ ‘ਚ ਇੱਕ ਸਕੂਲ ਬੱਸ ਨੂੰ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ...

ਥਾਈਲੈਂਡ ‘ਚ ਇੱਕ ਸਕੂਲ ਬੱਸ ਨੂੰ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਹੋਈ ਮੌਤ

0

ਬੈਂਕਾਕ : ਥਾਈਲੈਂਡ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿੱਥੇ ਇੱਕ ਸਕੂਲ ਬੱਸ ਨੂੰ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਵਿੱਚ ਕੁੱਲ 44 ਬੱਚੇ ਸਵਾਰ ਸਨ, ਜਿਨ੍ਹਾਂ ਵਿੱਚੋਂ 16 ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਬਚਾਅ ਕਰਮਚਾਰੀ ਬਾਕੀ ਬਚੇ ਬੱਚਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਫਾਇਰ ਬ੍ਰਿਗੇਡ ਅਤੇ ਬਚਾਅ ਦਲ ਮੌਕੇ ‘ਤੇ ਮੌਜੂਦ ਹਨ। ਇਹ ਜਾਣਕਾਰੀ ਸਿਰਫ ਅਧਿਕਾਰੀਆਂ ਅਤੇ ਬਚਾਅ ਕਰਮਚਾਰੀਆਂ ਨੇ ਦਿੱਤੀ ਹੈ। ਹਾਦਸੇ ਦੌਰਾਨ ਝੁਲਸਣ ਕਾਰਨ ਕਈ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ। ਹਾਦਸਾ ਕਿਸ ਕਾਰਨ ਹੋਇਆ, ਇਸ ਬਾਰੇ ਅਜੇ ਤੱਕ ਕੋਈ ਠੋਸ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ਬੈਂਕਾਕ ਪੋਸਟ ਦੇ ਅਨੁਸਾਰ, ਬੱਸ ਉਥਾਈ ਥਾਨੀ ਦੇ ਇੱਕ ਸਕੂਲ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਸੀ। ਇਸ ਦੌਰਾਨ ਅੱਗ ਲੱਗ ਗਈ। ਜਿਸ ਕਾਰਨ ਕਈ ਨੌਜਵਾਨ ਸਵਾਰੀਆਂ ਦੀ ਅੱਗ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ ਜਾਂ ਜ਼ਖਮੀ ਹੋ ਗਏ। ਜੋਰ ਸੋਰ 100 ਟ੍ਰੈਫਿਕ ਰੇਡੀਓ ਨੈਟਵਰਕ ਨੇ ਦੁਪਹਿਰ 12.30 ਵਜੇ ਜ਼ੇਰ ਰੰਗਸਿਟ ਸ਼ਾਪਿੰਗ ਮਾਲ ਦੇ ਨੇੜੇ ਫਾਹਨ ਯੋਥਿਨ ਰੋਡ ‘ਤੇ ਬੱਸ ਨੂੰ ਅੱਗ ਲੱਗਣ ਦੀ ਸੂਚਨਾ ਦਿੱਤੀ। ਸੋਸ਼ਲ ਮੀਡੀਆ ‘ਤੇ ਪੋਸਟ ਕੀਤੀਆਂ ਗਈਆਂ ਵੀਡੀਓਜ਼ ‘ਚ ਦਿਖਾਇਆ ਗਿਆ ਹੈ ਕਿ ਪੂਰੀ ਬੱਸ ਅੱਗ ਦੀ ਲਪੇਟ ‘ਚ ਹੈ ਅਤੇ ਸੜਕ ‘ਤੇ ਖੜ੍ਹੀ ਬੱਸ ‘ਚੋਂ ਭਾਰੀ ਮਾਤਰਾ ‘ਚ ਕਾਲਾ ਧੂੰਆਂ ਨਿਕਲ ਰਿਹਾ ਹੈ।

Exit mobile version