Home ਦੇਸ਼ Breaking News : ਬਾਲੀਵੁੱਡ ਅਦਾਕਾਰ ਗੋਵਿੰਦਾ ਦੇ ਪੈਰ ‘ਤੇ ਲੱਗੀ ਗੋਲੀ

Breaking News : ਬਾਲੀਵੁੱਡ ਅਦਾਕਾਰ ਗੋਵਿੰਦਾ ਦੇ ਪੈਰ ‘ਤੇ ਲੱਗੀ ਗੋਲੀ

0

ਮੁੰਬਈ : ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਗੋਵਿੰਦਾ (Bollywood actor Govinda) ਇਕ ਗੰਭੀਰ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਰਿਪੋਰਟਾਂ ਮੁਤਾਬਕ ਗੋਵਿੰਦਾ ਨੂੰ ਆਪਣਾ ਲਾਇਸੈਂਸੀ ਰਿਵਾਲਵਰ ਸਾਫ਼ ਕਰਦੇ ਸਮੇਂ ਗਲਤੀ ਨਾਲ ਉਨ੍ਹਾਂ ਦੇ ਪੈਰ ਵਿੱਚ ਗੋਲੀ ਲੱਗ ਗਈ। ਇਸ ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹਾਲ ਹੀ ਵਿੱਚ ਗੋਵਿੰਦਾ ਨੂੰ ਆਈ.ਸੀ.ਯੂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਹਾਲਤ ‘ਤੇ ਨਜ਼ਰ ਰੱਖ ਰਹੀ ਹੈ ਅਤੇ ਲੋੜੀਂਦਾ ਇਲਾਜ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਅੱਜ ਸਵੇਰੇ 5 ਵਜੇ ਦੇ ਕਰੀਬ ਵਾਪਰੀ। ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਇੰਡਸਟਰੀ ਦੇ ਲੋਕਾਂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਕੀਤੀ ਹੈ।

Exit mobile version