ਪੰਜਾਬ : ਸੂਬੇ ‘ਚ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਹੋ ਗਈ ਹੈ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਪੂਰੇ ਐਕਸ਼ਨ ਮੋਡ ‘ਚ ਹਨ। ਹਾਲ ਹੀ ਵਿੱਚ ਝੋਨੇ ਦੀ ਫ਼ਸਲ ਸਬੰਧੀ ਅਧਿਕਾਰੀਆਂ ਨਾਲ ਚੰਡੀਗੜ੍ਹ ਵਿੱਚ ਹੋਈ ਅਹਿਮ ਮੀਟਿੰਗ ਤੋਂ ਬਾਅਦ ਹੁਣ ਸੀ.ਐਮ. ਮਾਨ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖਿਆ ਹੈ। ਦਰਅਸਲ, ਸੂਬੇ ਵਿੱਚ ਝੋਨੇ ਦੀ ਸਾਂਭ-ਸੰਭਾਲ ਨੂੰ ਲੈ ਕੇ ਰਾਈਸ ਮਿੱਲਰਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਚਿੰਤਤ ਹੋ ਕੇ ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਸੀ.ਐਮ. ਮਾਨ ਨੇ ਟਵੀਟ ਕਰ ਕੇ ਲਿਖਿਆ, ‘ਅੱਜ ਸੂਬੇ ‘ਚ ਝੋਨੇ ਦੀ ਖਰੀਦ ਸ਼ੁਰੂ ਹੋਣ ਦੇ ਮੱਦੇਨਜ਼ਰ ਮੈਂ ਰਾਈਸ ਮਿੱਲਰਾਂ ਦੀਆਂ ਮੰਗਾਂ ਸਬੰਧੀ ਕੇਂਦਰ ਦੇ ਖਪਤਕਾਰ ਮਾਮਲਿਆਂ ਦੇ ਮੰਤਰੀ ਨੂੰ ਪੱਤਰ ਲਿਖਿਆ ਹੈ ਅਤੇ ਕੇਂਦਰ ਨੂੰ ਅਪੀਲ ਵੀ ਕੀਤੀ ਹੈ…. ਮੈਨੂੰ ਉਮੀਦ ਹੈ ਕਿ ਕੇਂਦਰ ਸਰਕਾਰ ਵੱਲੋਂ ਰਾਈਸ ਮਿੱਲਰਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ ਜਾਣਗੇ ਤਾਂ ਜੋ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।,