Home ਪੰਜਾਬ ਰਾਧਾ ਸੁਆਮੀ ਡੇਰਾ ਬਿਆਸ ਦੇ ਵਾਰਿਸ ਜਸਦੀਪ ਸਿੰਘ ਗਿੱਲ ਦੀ ਸੁਰੱਖਿਆ ‘ਚ...

ਰਾਧਾ ਸੁਆਮੀ ਡੇਰਾ ਬਿਆਸ ਦੇ ਵਾਰਿਸ ਜਸਦੀਪ ਸਿੰਘ ਗਿੱਲ ਦੀ ਸੁਰੱਖਿਆ ‘ਚ ਕੀਤਾ ਗਿਆ ਵਾਧਾ

0

ਪੰਜਾਬ : ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ (Dera Beas chief Baba Gurinder Singh Dhillon) ਨੇ ਹਾਲ ਹੀ ਵਿੱਚ ਆਪਣਾ ਉਤਰਾਧਿਕਾਰੀ ਚੁਣਿਆ ਹੈ। ਉਨ੍ਹਾਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਨਾਮਜ਼ਦ ਕੀਤਾ ਹੈ, ਜਿਸ ਨੂੰ ਸਤਿਗੁਰੂ ਵਜੋਂ ਨਾਮ ਦੇਣ ਦਾ ਵੀ ਅਧਿਕਾਰ ਹੋਵੇਗਾ। ਇਸ ਦੌਰਾਨ ਅਹਿਮ ਖਬਰ ਸਾਹਮਣੇ ਆਈ ਹੈ। ਵਾਰਿਸ ਨੂੰ ਡੇਰਾ ਬਿਆਸ ਤੋਂ ਵੀ.ਆਈ.ਪੀ ਸੁਰੱਖਿਆ ਦਿੱਤੀ ਗਈ ਹੈ।

ਇਹ ਸੁਰੱਖਿਆ ਗ੍ਰਹਿ ਮੰਤਰਾਲੇ ਨੇ ਖੁਫੀਆ ਰਿਪੋਰਟ ਦੇ ਆਧਾਰ ‘ਤੇ ਦਿੱਤੀ ਹੈ। ਸੀ.ਆਰ.ਪੀ.ਐਫ ਕਮਾਂਡੋ ਜਸਦੀਪ ਸਿੰਘ ਗਿੱਲ ਨੂੰ ਸੁਰੱਖਿਆ ਪ੍ਰਦਾਨ ਕਰਨਗੇ। ਪਤਾ ਲੱਗਾ ਹੈ ਕਿ ਜਸਦੀਪ ਸਿੰਘ ਗਿੱਲ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਮਿਲੀ ਹੋਈ ਹੈ। ਦੱਸ ਦੇਈਏ ਕਿ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਡੇਰਾ ਬਿਆਸ ਪਹੁੰਚਦੇ ਹਨ। ਹਾਲ ਹੀ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਵਾਰਿਸ ਐਲਾਨਿਆ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

ਦੱਸ ਦੇਈਏ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੋ ਪਿਛਲੇ ਕੁਝ ਸਾਲਾਂ ਤੋਂ ਕੈਂਸਰ ਅਤੇ ਦਿਲ ਦੀ ਬੀਮਾਰੀ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ ਹਨ, ਉਨ੍ਹਾਂ ਨੇ ਇਸ ਫੈਸਲੇ ਦਾ ਐਲਾਨ ਕੀਤਾ ਸੀ। ਇਸ ਅਹਿਮ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਸਾਰੇ ਸਰਵਿਸ ਇੰਚਾਰਜਾਂ ਨੂੰ ਅਧਿਕਾਰਤ ਪੱਤਰ ਵੀ ਭੇਜ ਦਿੱਤਾ ਗਿਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸੁਖਦੇਵ ਸਿੰਘ ਗਿੱਲ ਦੇ ਸਪੁੱਤਰ ਜਸਦੀਪ ਸਿੰਘ ਗਿੱਲ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਸੁਸਾਇਟੀ ਦਾ ਨਵਾਂ ਸਰਪ੍ਰਸਤ ਨਿਯੁਕਤ ਕੀਤਾ ਹੈ। ਜਸਦੀਪ ਸਿੰਘ ਗਿੱਲ 2 ਸਤੰਬਰ 2024 ਤੋਂ ਤੁਰੰਤ ਪ੍ਰਭਾਵ ਨਾਲ ਇਹ ਭੂਮਿਕਾ ਸੰਭਾਲਣਗੇ ਅਤੇ ਸੰਗਤਾਂ ਦੀ ਅਗਵਾਈ ਕਰਨਗੇ।

Exit mobile version