Home ਪੰਜਾਬ ਗੁਰਦਾਸਪੁਰ ‘ਚ ਨੌਜ਼ਵਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਕਤਲ

ਗੁਰਦਾਸਪੁਰ ‘ਚ ਨੌਜ਼ਵਾਨ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਕਤਲ

0

ਗੁਰਦਾਸਪੁਰ : ਗੁਰਦਾਸਪੁਰ (Gurdaspur) ਵਿੱਚ ਇੱਕ ਵੱਡੀ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਡਰ ਦਾ ਮਾਹੌਲ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਡੇਰਾ ਬਾਬਾ ਨਾਨਕ ਦੀ ਦਾਣਾ ਮੰਡੀ ਵਿੱਚ ਵਾਪਰੀ ਹੈ। ਇੱਥੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਹਰਪ੍ਰੀਤ ਵਜੋਂ ਹੋਈ ਹੈ। ਮ੍ਰਿਤਕ ਦੀ ਮਾਂ ਨੇ ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਦੱਸਿਆ ਕਿ ਕਾਲੂ ਨਾਮਕ ਲੜਕੇ ਨੇ ਹਰਪ੍ਰੀਤ ਨੂੰ ਫੋਨ ਕਰਕੇ ਦਾਣਾ ਮੰਡੀ ਵਿੱਚ ਆਉਣ ਲਈ ਕਿਹਾ। ਫੋਨ ਸੁਣਦੇ ਹੀ ਹਰਪ੍ਰੀਤ ਘਰੋਂ ਨਿਕਲ ਗਿਆ। ਉੱਥੇ ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਉਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ।

Exit mobile version