ਮਾਨਸਾ : ਪੰਚਾਇਤੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨਾਲ ਸਬੰਧਤ ਵਿਅਕਤੀ ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਧੇਸ਼ਾਮ (38) ਵਾਸੀ ਪਿੰਡ ਖੇੜਾ ਖੁਰਦ ਵਜੋਂ ਹੋਈ ਹੈ। ਬੀਤੀ ਰਾਤ ਪਿੰਡ ਵਿੱਚ ਰਾਧੇਸ਼ਾਮ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਇਸ ਕਤਲ ਨੂੰ 9 ਲੋਕਾਂ ਨੇ ਅੰਜਾਮ ਦਿੱਤਾ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਡੀ.ਐਸ.ਪੀ. ਦੇ ਰੀਡਰ ਦਾ ਨਾਂ ਵੀ ਇਸ ਕਤਲ ਕੇਸ ਵਿੱਚ ਸਾਹਮਣੇ ਆ ਰਿਹਾ ਹੈ।
ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੰਡੀ ਬੋਰਡ ਦੇ ਡਾਇਰੈਕਟਰ ਅਭੈ ਗੋਦਾਰਾ ਨੇ ਦੋਸ਼ ਲਾਇਆ ਕਿ ਇਸ ਕਤਲ ਵਿੱਚ ਡੀ.ਐਸ.ਪੀ. ਰੀਡਰ ਮੁੱਖ ਦੋਸ਼ੀ ਹੈ, ਇਸ ਲਈ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਘਟਨਾ ਤੋਂ ਬਾਅਦ ਪੁਲਿਸ ਦੀ ਫੋਰੈਂਸਿਕ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।