ਜਲੰਧਰ : ਤਿਉਹਾਰਾਂ ਦਾ ਸੀਜ਼ਨ ਆਉਂਦੇ ਹੀ ਬਾਜ਼ਾਰਾਂ ‘ਚ ਮਿਲਾਵਟੀ ਸਾਮਾਨ ਵੇਚਣ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਜਾਂਦਾ ਹੈ। ਇਸ ਕਾਰਨ ਸਿਹਤ ਵਿਭਾਗ ਐਕਸ਼ਨ ਮੋਡ ਵਿੱਚ ਨਜ਼ਰ ਆ ਰਿਹਾ ਹੈ। ਸਿਹਤ ਵਿਭਾਗ ਵੱਲੋਂ ਸ਼ਹਿਰ ਵਿੱਚ ਕਈ ਥਾਵਾਂ ’ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।
ਬੀਤੇ ਦਿਨ ਸਿਹਤ ਵਿਭਾਗ ਵੱਲੋਂ ਪੇਠਾ ਬਣਾਉਣ ਵਾਲੀ ਫੈਕਟਰੀ ’ਤੇ ਛਾਪਾ ਮਾਰ ਕੇ 2 ਸੈਂਪਲ ਲਏ ਗਏ ਸਨ। ਇਹ ਛਾਪੇਮਾਰੀ ਦਾਣਾ ਮੰਡੀ ਅਤੇ ਮਿੱਠੂ ਬਸਤੀ ਵਿੱਚ ਪੇਠਾ ਬਣਾਉਣ ਵਾਲੀਆਂ ਫੈਕਟਰੀਆਂ ਵਿੱਚ ਕੀਤੀ ਗਈ ਹੈ। ਜਿੱਥੇ ਸਫਾਈ ਦੀ ਚੈਕਿੰਗ ਕੀਤੀ ਗਈ ਅਤੇ ਤਿਆਰ ਕੀਤੇ ਪੇਠੇ ਦੇ ਸੈਂਪਲ ਲਏ ਗਏ। ਦੱਸ ਦੇਈਏ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਬਾਜ਼ਾਰਾਂ ਵਿੱਚ ਮਿਲਾਵਟੀ ਮਠਿਆਈਆਂ ਵਿਕਣ ਲੱਗਦੀਆਂ ਹਨ, ਜਿਸ ਕਾਰਨ ਸਿਹਤ ਵਿਭਾਗ ਵੱਲੋਂ ਮਿਲਾਵਟਖੋਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਕਾਰਨ ਵਿਭਾਗ ਵੱਲੋਂ ਫੈਕਟਰੀਆਂ ‘ਤੇ ਛਾਪੇਮਾਰੀ ਤੇਜ਼ ਕੀਤੀ ਜਾ ਰਹੀ ਹੈ।