ਨਵੀ ਦਿੱਲੀ: ਇੱਕ ਵਾਰ ਫਿਰ ਤਾਪਮਾਨ ਵੱਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਨਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਕੁਝ ਰਾਜ ਅਜਿਹੇ ਹਨ ਜਿੱਥੇ ਭਾਰੀ ਮੀਂਹ (Heavy Rains) ਤਬਾਹੀ ਮਚਾ ਰਿਹਾ ਹੈ। ਇਸ ਦੌਰਾਨ, ਭਾਰਤ ਦੇ ਮੌਸਮ ਵਿਭਾਗ (The Meteorology Department) ਨੇ ਕੁਝ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਰਾਜਧਾਨੀ ਦਿੱਲੀ ਵਿੱਚ ਅੱਜ ਆਸਮਾਨ ਰਹੇਗਾ ਸਾਫ਼
ਦੇਸ਼ ਦੀ ਰਾਜਧਾਨੀ ਦਿੱਲੀ ‘ਚ ਮੌਸਮ ਵਿਭਾਗ ਮੁਤਾਬਕ ਅੱਜ ਯਾਨੀ ਬੁੱਧਵਾਰ ਨੂੰ ਆਸਮਾਨ ਸਾਫ ਰਹੇਗਾ। ਦਿੱਲੀ ‘ਚ ਅੱਜ ਆਸਮਾਨ ਸਾਫ ਰਹਿਣ ਵਾਲਾ ਹੈ ਅਤੇ ਤੇਜ਼ ਧੁੱਪ ਵੀ ਹੋਵੇਗੀ।ਆਈ.ਐਮ.ਡੀ. ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਹੋ ਸਕਦਾ ਹੈ। ਆਈ.ਐਮ.ਡੀ. ਅਨੁਸਾਰ ਐਤਵਾਰ ਤੱਕ ਇਹੀ ਸਥਿਤੀ ਬਣੀ ਰਹੇਗੀ ਅਤੇ ਤਾਪਮਾਨ ਵੀ ਇਸ ਦੇ ਆਸਪਾਸ ਬਣੇ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਪੰਜਾਬ ਦਾ ਮੌਸਮ ਇਨ੍ਹੀਂ ਦਿਨੀਂ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ ਹੈ। ਦੱਸ ਦੇਈਏ ਕਿ ਮੀਂਹ ਕਾਰਨ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਇਸ ਵਾਰ ਦੇਸ਼ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ।
ਬਿਹਾਰ ‘ਚ ਅੱਜ ਪਵੇਗਾ ਹਲਕਾ ਮੀਂਹ
ਰਾਜਧਾਨੀ ਸਮੇਤ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ ਬੱਦਲਾਂ ਦੀ ਹਲਚਲ ਨਾਲ ਕੁਝ ਇਲਾਕਿਆਂ ‘ਚ ਛਿੱਟੇ ਪੈਣ ਦੀ ਸੰਭਾਵਨਾ ਹੈ। ਆਈ.ਐਮ.ਡੀ. ਮੁਤਾਬਕ ਮੱਧ ਬਿਹਾਰ ਤੱਕ ਉੱਤਰ-ਪੱਛਮੀ ਹਵਾ ਦੇ ਵਹਾਅ ਕਾਰਨ ਅਸਮਾਨ ਸਾਫ਼ ਹੋ ਜਾਵੇਗਾ ਅਤੇ ਨਮੀ ਘੱਟ ਜਾਵੇਗੀ।