ਨਵੀਂ ਦਿੱਲੀ: ਪੂਰਾ ਦੇਸ਼ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ (Father of The Nation Mahatma Gandhi) ਦੀ 155ਵੀਂ ਜਯੰਤੀ ਮਨਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (The Prime Minister Narendra Modi) ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਈ ਸਿਆਸੀ ਹਸਤੀਆਂ ਰਾਜਘਾਟ ਸਥਿਤ ਬਾਪੂ ਦੀ ਸਮਾਧੀ ਸਥਾਨ ‘ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕਰ ਰਹੀਆਂ ਹਨ। ਨਾਲ ਹੀ ਪੂਰਾ ਦੇਸ਼ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਮਹਾਤਮਾ ਗਾਂਧੀ ਦਾ ਜਨਮ 2 ਅਕਤੂਬਰ 1869 ਨੂੰ ਗੁਜਰਾਤ ਦੇ ਪੋਰਬੰਦਰ ਵਿੱਚ ਹੋਇਆ ਸੀ। ਅੰਗਰੇਜ਼ ਹਕੂਮਤ ਵਿਰੁੱਧ ਉਨ੍ਹਾਂ ਦਾ ਸੰਘਰਸ਼ ਅੱਜ ਵੀ ਇ ਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ।
ਪੀ.ਐਮ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਦੇਸ਼ਵਾਸੀਆਂ ਦੀ ਤਰਫੋਂ ਪੂਜਯ ਬਾਪੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦੇ ਹਾਂ। ਉਨ੍ਹਾਂ ਦਾ ਜੀਵਨ ਅਤੇ ਸੱਚਾਈ, ਸਦਭਾਵਨਾ ਅਤੇ ਸਮਾਨਤਾ ‘ਤੇ ਆਧਾਰਿਤ ਆਦਰਸ਼ ਦੇਸ਼ ਵਾਸੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣੇ ਰਹਿਣਗੇ।
ਪੀ.ਐਮ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਵੀ ਦਿੱਤੀ ਸ਼ਰਧਾਂਜਲੀ
ਪੀ.ਐਮ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਵੀ ਸ਼ਰਧਾਂਜਲੀ ਦਿੱਤੀ। ਉਨ੍ਹਾਂ ਲਿਖਿਆ, ‘ਦੇਸ਼ ਦੇ ਸੈਨਿਕਾਂ, ਕਿਸਾਨਾਂ ਅਤੇ ਸਵੈ-ਮਾਣ ਲਈ ਆਪਣਾ ਜੀਵਨ ਸਮਰਪਿਤ ਕਰਨ ਵਾਲੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਆਦਰਪੂਰਨ ਸ਼ਰਧਾਂਜਲੀ।’