ਮਹਿੰਦਰਗੜ੍ਹ: ਹਰਿਆਣਾ ਵਿੱਚ ਚੋਣ ਪ੍ਰਚਾਰ (The Election campaign) ਦੇ ਆਖਰੀ ਦਿਨ ਰਾਹੁਲ ਗਾਂਧੀ ਹਰਿਆਣਾ ਪਹੁੰਚੇ। ਨਾਲ ਹੀ ਇੱਥੇ ਉਨ੍ਹਾਂ ਮਹਿੰਦਰਗੜ੍ਹ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਭਾਜਪਾ ਦੀ ਟਿਕਟ ‘ਤੇ ਸਿਰਸਾ ਤੋਂ ਲੋਕ ਸਭਾ ਚੋਣ ਲੜ ਚੁੱਕੇ ਅਸ਼ੋਕ ਤੰਵਰ (Ashok Tanwar) ਵੀ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਤੰਵਰ ਨੂੰ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਭੁਪਿੰਦਰ ਹੁੱਡਾ ਨੇ ਪਾਰਟੀ ਪਟਕਾ ਪਹਿਨਾ ਕੇ ਸਵਾਗਤ ਕੀਤਾ।
ਦੱਸ ਦੇਈਏ ਕਿ ਇੱਕ ਤਰ੍ਹਾਂ ਨਾਲ ਅਸ਼ੋਕ ਤੰਵਰ ਘਰ ਪਰਤ ਆਏ ਹਨ। ਕੁਝ ਸਾਲ ਪਹਿਲਾਂ ਉਨ੍ਹਾਂ ਅੰਦਰੂਨੀ ਵਿਵਾਦਾਂ ਕਾਰਨ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਤੰਵਰ ਨੇ ਵਿਧਾਨ ਸਭਾ ਚੋਣਾਂ ‘ਚ ਵੋਟ ਪਾਉਣ ਤੋਂ ਬਾਅਦ ਕਾਂਗਰਸ ‘ਚ ਸ਼ਾਮਲ ਹੋ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਜਿੱਥੇ ਤੰਵਰ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਚੋਣਾਂ ਨੂੰ ਮਜ਼ਬੂਤੀ ਮਿਲੇਗੀ। ਤੰਵਰ ਦਾ ਜਾਣਾ ਭਾਜਪਾ ਲਈ ਵੱਡਾ ਸਿਆਸੀ ਝਟਕਾ ਹੈ। ਅਸ਼ੋਕ ਤੰਵਰ ਦੀ ਸਿਰਸਾ ਖੇਤਰ ‘ਤੇ ਮਜ਼ਬੂਤ ਪਕੜ ਮੰਨਿਆ ਜਾਂਦਾ ਹੈ।
ਜ਼ਿਕਰਯੋਗ ਹੈ ਕਿ ਪੰਜ ਸਾਲ ਪਹਿਲਾਂ ਅਸ਼ੋਕ ਤੰਵਰ ਅਤੇ ਹੁੱਡਾ ਵਿਚਾਲੇ ਸਿਆਸੀ ਰੰਜਿਸ਼ ਚੱਲ ਰਹੀ ਸੀ। ਜਿਸ ਕਾਰਨ ਕਾਂਗਰਸੀ ਵਰਕਰਾਂ ਵਿਚਕਾਰ ਹਿੰਸਕ ਝੜਪ ਹੋ ਗਈ। ਤੰਵਰ ਨੇ ਇਸ ਘਟਨਾ ਤੋਂ ਬਾਅਦ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਤੰਵਰ ਟੀ.ਐਮ.ਸੀ. ਵਿੱਚ ਸ਼ਾਮਲ ਹੋ ਗਏ ਅਤੇ ਹਰਿਆਣਾ ਵਿੱਚ ਟੀ.ਐਮ.ਸੀ. ਦਾ ਸਿਆਸੀ ਆਧਾਰ ਬਣਾਉਣਾ ਸ਼ੁਰੂ ਕਰ ਦਿੱਤਾ ਪਰ ਇੱਥੇ ਵੀ ਜ਼ਿਆਦਾ ਸਮਾਂ ਨਹੀਂ ਚੱਲ ਸਕੇ।
ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸੂਤਰਾਂ ਮੁਤਾਬਕ ਰਾਜ ਸਭਾ ‘ਚ ਨਾ ਭੇਜੇ ਜਾਣ ਤੋਂ ਨਾਰਾਜ਼ ਅਸ਼ੋਕ ਤੰਵਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਉਨ੍ਹਾਂ ਭਾਜਪਾ ਦੀ ਟਿਕਟ ‘ਤੇ ਸਿਰਸਾ ਲੋਕ ਸਭਾ ਚੋਣ ਲੜੀ ਸੀ ਪਰ ਉਥੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਤੰਵਰ ਇਕ ਵਾਰ ਫਿਰ ਕਾਂਗਰਸ ‘ਚ ਘਰ ਪਰਤ ਆਏ ਹਨ।