ਨਵੀਂ ਦਿੱਤੀ: ਭਾਰਤੀ ਮੌਸਮ ਵਿਭਾਗ (The India Meteorological Department),(ਆਈ.ਐਮ.ਡੀ.) ਨੇ ਅਕਤੂਬਰ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਆਈ.ਐਮ.ਡੀ. ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਦੇ ਅਨੁਸਾਰ, ਅਕਤੂਬਰ ਤੋਂ ਦਸੰਬਰ ਤੱਕ ਮਾਨਸੂਨ ਤੋਂ ਬਾਅਦ (ਉੱਤਰ-ਪੂਰਬੀ ਮਾਨਸੂਨ) ਸੀਜ਼ਨ ਵਿੱਚ ਦੱਖਣੀ ਪ੍ਰਾਇਦੀਪ ਦੇ ਪੰਜ ਪ੍ਰਮੁੱਖ ਖੇਤਰਾਂ-ਤਾਮਿਲਨਾਡੂ, ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ, ਕੇਰਲ ਅਤੇ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
ਕੁਝ ਖੇਤਰਾਂ ਵਿੱਚ ਆਮ ਨਾਲੋਂ ਵੱਧ ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਮੱਧ ਭਾਰਤ ਦੇ ਕਈ ਹਿੱਸਿਆਂ ਅਤੇ ਉੱਤਰ-ਪੂਰਬੀ ਭਾਰਤ ਦੇ ਕੁਝ ਖੇਤਰਾਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਉੱਤਰ-ਪੱਛਮੀ ਭਾਰਤ ਅਤੇ ਦੂਰ ਦੱਖਣੀ ਹਿੱਸਿਆਂ ਵਿੱਚ ਆਮ ਨਾਲੋਂ ਘੱਟ ਮੀਂਹ ਪੈ ਸਕਦਾ ਹੈ। ਅਕਤੂਬਰ ਦੌਰਾਨ ਕਈ ਇਲਾਕਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
ਅੱਜ ਇਨ੍ਹਾਂ ਰਾਜਾਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ
ਇਨ੍ਹਾਂ ਰਾਜਾਂ ਵਿੱਚ ਅੱਜ 3 ਅਕਤੂਬਰ ਨੂੰ ਅਰੁਣਾਚਲ ਪ੍ਰਦੇਸ਼ ਅਤੇ ਅਸਾਮ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਬਿਹਾਰ, ਮੱਧ ਪ੍ਰਦੇਸ਼, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਕੁਝ ਹਿੱਸਿਆਂ ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ
4 ਅਕਤੂਬਰ: ਮੱਧ ਪ੍ਰਦੇਸ਼, ਬਿਹਾਰ, ਅਸਾਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ, ਮਿਜ਼ੋਰਮ, ਮਣੀਪੁਰ, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਨਾਗਾਲੈਂਡ ਅਤੇ ਤਾਮਿਲਨਾਡੂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।
5 ਅਤੇ 6 ਅਕਤੂਬਰ: ਅਸਾਮ, ਨਾਗਾਲੈਂਡ, ਮੇਘਾਲਿਆ, ਮਿਜ਼ੋਰਮ, ਮਣੀਪੁਰ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਕੁਝ ਸੂਬਿਆਂ ‘ਚ ਮੌਸਮ ਦਾ ਪੈਟਰਨ ਖਰਾਬ ਹੋ ਸਕਦਾ ਹੈ, ਇਸ ਲਈ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।