Home ਪੰਜਾਬ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਥਾਣਿਆਂ ‘ਚ ਕੀਤੀ ਅਚਨਚੇਤ ਚੈਕਿੰਗ

ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਥਾਣਿਆਂ ‘ਚ ਕੀਤੀ ਅਚਨਚੇਤ ਚੈਕਿੰਗ

0

ਜਲੰਧਰ : ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (Swapan Sharma) ਐਕਸ਼ਨ ਮੋਡ ਵਿੱਚ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਅੱਜ ਥਾਣਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ। ਇਸ ਕਾਰਨ ਥਾਣਿਆਂ ਦੇ ਮੁਲਾਜ਼ਮਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਹ ਰੋਜ਼ਾਨਾ ਦੀਆਂ ਸ਼ਿਕਾਇਤਾਂ ਦੀ ਜਾਂਚ ਕਰਨ ਲਈ ਥਾਣਿਆਂ ‘ਚ ਆਏ ਹਨ ਅਤੇ ਕਰਮਚਾਰੀ ਸਮੇਂ ‘ਤੇ ਥਾਣੇ ਆ ਰਹੇ ਹਨ ਜਾਂ ਨਹੀਂ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪੁਲਿਸ ਦੇ ਕੰਮਕਾਜ ਨੂੰ ਹੋਰ ਕੁਸ਼ਲ ਬਣਾਉਣਾ ਹੈ। ਇਸ ਦੌਰਾਨ ਉਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਹਨ।

Exit mobile version