Homeਪੰਜਾਬਕਪਿਲ ਸ਼ਰਮਾ ਨੇ ਇਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ...

ਕਪਿਲ ਸ਼ਰਮਾ ਨੇ ਇਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

ਪੰਜਾਬ : ਪੰਜਾਬ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ‘ਚ ਕਾਮੇਡੀਅਨ ਕਪਿਲ ਸ਼ਰਮਾ (Comedian Kapil Sharma)  ਵੀ ਅੱਗੇ ਆ ਗਏ ਹਨ।

ਹਾਲ ਹੀ ‘ਚ ਕਪਿਲ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਜਾਰੀ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਕਪਿਲ ਸ਼ਰਮਾ ਨੇ ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ‘ਚ ਨਸ਼ਿਆਂ ਦਾ ਦਰਿਆ ਵਗ ਰਿਹਾ ਹੈ, ਜਿਸ ਨੂੰ ਮੁੜ ਤੋਂ ਰੰਗਲਾ ਬਣਾਉਣਾ ਹੈ। ਕਪਿਲ ਨੇ ਲੋਕਾਂ ਨੂੰ ਨਸ਼ੇ ਤੋਂ ਛੁਟਕਾਰਾ ਦਿਵਾਉਣ ਲਈ ਮਦਦ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਵੀ ਕੀਤੀ ਕਿ ਨਸ਼ਿਆਂ ਵਿੱਚ ਫਸੇ ਸਾਰੇ ਲੋਕ ਜਲਦੀ ਵਾਪਸ ਆਉਣ ਤਾਂ ਜੋ ਪੰਜਾਬ ਮੁੜ ਤੋਂ ਰੰਗਲਾ ਪੰਜਾਬ ਬਣ ਸਕੇ। ਇਸ ਵੀਡੀਓ ਨੂੰ ‘ਆਪ’ ਪੰਜਾਬ ਵੱਲੋਂ ਐਕਸ ਅਕਾਊਂਟ ‘ਤੇ ਵੀ ਸ਼ੇਅਰ ਕੀਤਾ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments