Homeਹਰਿਆਣਾਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿੰਨ ਦਿਨ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ...

ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿੰਨ ਦਿਨ ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

ਹਰਿਆਣਾ : ਹਰਿਆਣਾ ਵਿਧਾਨ ਸਭਾ ਚੋਣਾਂ (The Haryana Assembly Elections) ਦੇ ਮੱਦੇਨਜ਼ਰ ਤਿੰਨ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਚੋਣ ਕਮਿਸ਼ਨ (The Election Commission) ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਹਰਿਆਣਾ ‘ਚ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਰਹਿਣਗੀਆਂ, ਇਸ ਦੇ ਨਾਲ ਹੀ ਦਿੱਲੀ, ਯੂ.ਪੀ, ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਹਰਿਆਣਾ ਨਾਲ ਲੱਗਦੇ ਇਲਾਕਿਆਂ ‘ਚ ਵੀ ਦੁਕਾਨਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

ਬੰਦ ਹੋਣ ਦਾ ਸਮਾਂ
ਜਾਣਕਾਰੀ ਮੁਤਾਬਕ ਹਰਿਆਣਾ ‘ਚ 3 ਅਕਤੂਬਰ ਨੂੰ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਇਸ ਤੋਂ ਬਾਅਦ ਅੱਜ ਸ਼ਾਮ 6 ਵਜੇ ਤੋਂ 5 ਅਕਤੂਬਰ ਦੀ ਸ਼ਾਮ ਤੱਕ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ 8 ਅਕਤੂਬਰ ਨੂੰ ਚੋਣ ਨਤੀਜਿਆਂ ਵਾਲੇ ਦਿਨ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੁੱਲ੍ਹਣਗੀਆਂ। ਇਸ ਤਰ੍ਹਾਂ ਤਿੰਨ ਦਿਨਾਂ ਲਈ ਸ਼ਰਾਬ ਦੀਆਂ ਦੁਕਾਨਾਂ ਨੂੰ ਲਾਕਡਾਊਨ ਕੀਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਹਰਿਆਣਾ ਨਾਲ ਲੱਗਦੇ ਇਲਾਕਿਆਂ ‘ਚ 5 ਕਿਲੋਮੀਟਰ ਦੇ ਦਾਇਰੇ ‘ਚ ਵੀ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ‘ਤੇ ਪਾਬੰਦੀ ਹੋਵੇਗੀ।

ਪਹਿਲਾਂ ਵੀ ਬੰਦ ਰਹੀਆਂ ਸਨ ਦੁਕਾਨਾਂ
ਇਸ ਤੋਂ ਪਹਿਲਾਂ 2 ਅਕਤੂਬਰ ਨੂੰ ਗਾਂਧੀ ਜਯੰਤੀ ‘ਤੇ ਦੇਸ਼ ਭਰ ‘ਚ ਡਰਾਈ ਡੇ ਸੀ, ਜਿਸ ਕਾਰਨ ਉਸ ਦਿਨ ਵੀ ਸ਼ਰਾਬ ਦੀਆਂ ਦੁਕਾਨਾਂ ਬੰਦ ਰਹੀਆਂ। ਇਸ ਮਹੀਨੇ ਹਰਿਆਣਾ ਵਿੱਚ ਕੁੱਲ ਚਾਰ ਦਿਨ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ।

ਚੋਣ ਪ੍ਰਚਾਰ ਦਾ ਰੌਲਾ ਰੁੱਕ ਜਾਵੇਗਾ
ਹਰਿਆਣਾ ਵਿੱਚ 5 ਅਕਤੂਬਰ ਨੂੰ ਵੋਟਾਂ ਪੈਣ ਤੋਂ ਪਹਿਲਾਂ ਚੋਣ ਪ੍ਰਚਾਰ ਦਾ ਰੌਲਾ ਰੁੱਕ ਜਾਵੇਗਾ। ਚੋਣ ਪ੍ਰਚਾਰ ਸ਼ਾਮ 6 ਵਜੇ ਤੋਂ ਬਾਅਦ ਖਤਮ ਹੋ ਜਾਵੇਗਾ, ਹਾਲਾਂਕਿ ਘਰ-ਘਰ ਜਾ ਕੇ ਵੋਟਾਂ ਮੰਗਣ ਦੀ ਇਜਾਜ਼ਤ ਹੋਵੇਗੀ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ, ਜਿਸ ਤੋਂ ਬਾਅਦ ਚੋਣ ਨਤੀਜੇ ਐਲਾਨੇ ਜਾਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments