ਨਵੀਂ ਦਿੱਲੀ: ਕ੍ਰਿਕਟਰ ਤੋਂ ਸਿਆਸਤਦਾਨ ਬਣੇ ਮੁਹੰਮਦ ਅਜ਼ਹਰੂਦੀਨ (Mohammad Azharuddin) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (The Enforcement Directorate),(ਈ. ਡੀ.) ਨੇ ਹੈਦਰਾਬਾਦ ਕ੍ਰਿਕਟ ਸੰਘ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਸੰਮਨ ਭੇਜਿਆ ਹੈ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਕਈ ਸ਼ੱਕੀ ਲੈਣ-ਦੇਣ ਦੀ ਜਾਂਚ ਸ਼ੁਰੂ ਕੀਤੀ ਗਈ, ਜਿਸ ਵਿਚ ਅਜ਼ਹਰੂਦੀਨ ਦਾ ਨਾਂ ਸ਼ਾਮਲ ਹੈ।
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਜ਼ਹਰੂਦੀਨ ਨੂੰ ਈ.ਡੀ ਨੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਨਾਲ ਜੁੜੇ ਸਾਰੇ ਪਹਿਲੂਆਂ ਦਾ ਅਧਿਐਨ ਕੀਤਾ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਅਜ਼ਹਰੂਦੀਨ ਦੇ ਸਮਰਥਕਾਂ ਅਤੇ ਪ੍ਰਸ਼ੰਸਕਾਂ ‘ਚ ਮਿਲੀ-ਜੁਲੀ ਪ੍ਰਤੀਕਿਰਿਆ ਦੇਖਣ ਨੂੰ ਮਿਲ ਰਹੀ ਹੈ। ਕੁਝ ਲੋਕ ਇਸ ਨੂੰ ਸਿਆਸੀ ਬਦਲਾਖੋਰੀ ਦੇ ਤੌਰ ‘ਤੇ ਸਮਝ ਰਹੇ ਹਨ, ਜਦਕਿ ਕੁਝ ਲੋਕ ਇਸ ਨੂੰ ਵਿੱਤੀ ਬੇਨਿਯਮੀਆਂ ਦੇ ਖ਼ਿਲਾਫ਼ ਸਖਤ ਕਦਮ ਵਜੋਂ ਦੇਖ ਰਹੇ ਹਨ।