Homeਪੰਜਾਬਭਾਜਪਾ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ...

ਭਾਜਪਾ ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸ਼ੁਰੂ ਕੀਤੀਆਂ ਆਪਣੀਆਂ ਤਿਆਰੀਆਂ

ਪੰਜਾਬ : ਜੰਮੂ-ਕਸ਼ਮੀਰ ਅਤੇ ਹਰਿਆਣਾ ਤੋਂ ਬਾਅਦ ਹੁਣ ਭਾਜਪਾ ਪੰਜਾਬ ‘ਚ ਐਕਸ਼ਨ ‘ਚ ਨਜ਼ਰ ਆ ਰਹੀ ਹੈ। ਭਾਰਤੀ ਜਨਤਾ ਪਾਰਟੀ (The Bharatiya Janata Party) (ਭਾਜਪਾ) ਨੇ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਜਪਾ ਨੇ ਚੋਣਾਂ ਨੂੰ ਲੈ ਕੇ ਵਿਧਾਨ ਸਭਾ ਹਲਕਿਆਂ ‘ਚ ਇੰਚਾਰਜ, ਸਹਿ-ਇੰਚਾਰਜ ਅਤੇ ਇੰਚਾਰਜ ਨਿਯੁਕਤ ਕੀਤੇ ਹਨ।

ਜੰਮੂ-ਕਸ਼ਮੀਰ ‘ਚ ਵੋਟਿੰਗ ਖਤਮ ਹੋ ਗਈ ਹੈ ਅਤੇ ਹਰਿਆਣਾ ‘ਚ ਕੱਲ੍ਹ ਆਖਰੀ ਪੜਾਅ ‘ਚ ਵੋਟਿੰਗ ਹੈ। ਹੁਣ ਭਾਜਪਾ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਸਰਗਰਮ ਨਜ਼ਰ ਆ ਰਹੀ ਹੈ। ਜਾਣਕਾਰੀ ਮੁਤਾਬਕ ਅਨਿਲ ਸਰੀਨ ਨੂੰ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਇਸ ਦੇ ਨਾਲ ਹੀ ਸੋਸ਼ਲ ਮੀਡੀਆ, ਆਈ.ਟੀ ਦੀ ਜ਼ਿੰਮੇਵਾਰੀ ਵੀ ਅਨਿਲ ਸਰੀਨ ਨੂੰ ਦਿੱਤੀ ਗਈ ਹੈ। ਅਵਿਨਾਸ਼ ਰਾਏ ਖੰਨਾ ਨੂੰ ਗਿੱਦੜਬਾੜਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਅਤੇ ਸ. ਦਿਆਲ ਸਿੰਘ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਹਰਜੋਤ ਸਿੰਘ ਕਮਲ ਨੂੰ ਗਿੱਦੜਬਾਹਾ (ਸ਼ਹਿਰੀ) ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਡੇਰਾ ਬਾਬਾ ਨਾਨਕ ਵਿਧਾਨ ਸਭਾ ਵਿੱਚ ਅਸ਼ਵਨੀ ਸ਼ਰਮਾ ਨੂੰ ਇੰਚਾਰਜ, ਚੱਬੇਵਾਲ ਵਿਧਾਨ ਸਭਾ ਵਿੱਚ ਸ਼ਵੇਤ ਮਲਿਕ ਨੂੰ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਮਨੋਰੰਜਨ ਕਾਲੀਆ ਨੂੰ ਬਰਨਾਲਾ ਵਿੱਚ ਜ਼ਿੰਮੇਵਾਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੌਰਾਨ ਜੋ ਵਿਧਾਿੲਕ ਚੁਣੇ ਗਏ ਸਨ ਉਨ੍ਹਾਂ ਦੀਆਂ ਸੀਟਾਂ ਖਾਲੀ ਹੋ ਗਈਆਂ, ਜਿਸ ਕਾਰਨ ਹੁਣ ਇਨ੍ਹਾਂ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments