ਨਵੀਂ ਦਿੱਲੀ: ਮਾਨਸੂਨ ਖਤਮ ਹੁੰਦੇ ਹੀ ਗਰਮੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਰਾਜਧਾਨੀ ਦਿੱਲੀ (The Capital Delhi) ਸਮੇਤ ਕਈ ਸੂਬਿਆਂ ‘ਚ ਇਨ੍ਹੀਂ ਦਿਨੀਂ ਗਰਮੀ ਵਧ ਗਈ ਹੈ। ਕਈ ਥਾਵਾਂ ‘ਤੇ ਪਾਰਾ 35 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ ਹੈ, ਕੁਝ ਰਾਜ ਅਜਿਹੇ ਹਨ ਜਿੱਥੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਇਸ ਦੌਰਾਨ, ਭਾਰਤ ਦੇ ਮੌਸਮ ਵਿਭਾਗ (The Meteorology Department) ਨੇ ਕੁਝ ਜ਼ਿਲ੍ਹਿਆਂ ਵਿੱਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।
ਰਾਜਧਾਨੀ ਦਿੱਲੀ ‘ਚ ਅੱਜ ਛਾਏ ਰਹਿਣਗੇ ਅੰਸ਼ਕ ਤੌਰ ‘ਤੇ ਬੱਦਲ
ਮੌਸਮ ਵਿਭਾਗ ਮੁਤਾਬਕ ਅੱਜ ਸ਼ੁੱਕਰਵਾਰ ਨੂੰ ਆਸਮਾਨ ਸਾਫ ਰਹੇਗਾ। ਆਈ.ਐਮ.ਡੀ. ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਹੋ ਸਕਦਾ ਹੈ। ਭਲਕੇ 5 ਅਕਤੂਬਰ ਨੂੰ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣਗੇ। ਆਈ.ਐਮ.ਡੀ. ਦੇ ਅਨੁਸਾਰ, ਦਿੱਲੀ ਵਿੱਚ ਭਲਕੇ ਦੁਪਹਿਰ ਅਤੇ ਸ਼ਾਮ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। 6 ਤੋਂ 9 ਅਕਤੂਬਰ ਤੱਕ ਆਸਮਾਨ ਸਾਫ ਰਹੇਗਾ।
ਇਨ੍ਹਾਂ ਰਾਜਾਂ ਵਿੱਚ ਮੀਂਹ ਦੀ ਸੰਭਾਵਨਾ ਹੈ
ਆਈ.ਐਮ.ਡੀ. ਦੇ ਅਨੁਸਾਰ, ਤਾਮਿਲਨਾਡੂ, ਕਰਨਾਟਕ, ਕੇਰਲ, ਬਿਹਾਰ, ਪੱਛਮੀ ਬੰਗਾਲ, ਸਿੱਕਮ ਦੇ ਕੁਝ ਹਿੱਸਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਤੁਹਾਨੂੰ ਦੱਸ ਦੇਈਏ ਕਿ ਝਾਰਖੰਡ, ਮਹਾਰਾਸ਼ਟਰ, ਪੂਰਬੀ ਉੱਤਰ ਪ੍ਰਦੇਸ਼ ਅਤੇ ਗੁਜਰਾਤ ਵਰਗੇ ਰਾਜਾਂ ਵਿੱਚ ਸਿਰਫ਼ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਰਹੇਗਾ ਸਾਫ਼
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਇਸ ਦੇ ਨਾਲ ਹੀ ਅੱਜ ਸ਼ਾਮ ਤੋਂ ਮੌਸਮ ਬਦਲਣਾ ਸ਼ੁਰੂ ਹੋ ਜਾਵੇਗਾ। ਮੌਸਮ ਵਿਭਾਗ ਅਨੁਸਾਰ ਅੱਜ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਸ਼ਾਮਲ ਹਨ। ਉਂਜ, ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ।