Homeਪੰਜਾਬਇਸ ਯੋਜਨਾ ਰਾਹੀਂ ਨੌਜਵਾਨਾਂ ਨੂੰ ਮਿਲਣਗੇ 5000 ਰੁਪਏ

ਇਸ ਯੋਜਨਾ ਰਾਹੀਂ ਨੌਜਵਾਨਾਂ ਨੂੰ ਮਿਲਣਗੇ 5000 ਰੁਪਏ

ਪੰਜਾਬ : ਨੌਜਵਾਨਾਂ ਲਈ ਖੁਸ਼ਖਬਰੀ ਹੈ। ਦਰਅਸਲ, ਕੇਂਦਰ ਸਰਕਾਰ ਦੁਆਰਾ ਪੀ.ਐਮ ਇੰਟਰਨਸ਼ਿਪ ਯੋਜਨਾ (PM Internship Scheme) ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਇੰਟਰਨਸ਼ਿਪ ਲਈ ਸ਼ਾਰਟਲਿਸਟ ਕੀਤੇ ਉਮੀਦਵਾਰਾਂ ਨੂੰ 5000 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਮਿਲੇਗੀ।

ਇਸ ਯੋਜਨਾ ਦਾ ਪ੍ਰਸਤਾਵ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਵਿੱਚ ਦਿੱਤਾ ਸੀ। ਇਸ ਯੋਜਨਾ ਦੇ ਜ਼ਰੀਏ ਕੇਂਦਰ ਸਰਕਾਰ ਨੌਜਵਾਨਾਂ ਨੂੰ ਵਜ਼ੀਫੇ ਦੇ ਨਾਲ ਚੋਟੀ ਦੀਆਂ ਕੰਪਨੀਆਂ ‘ਚ ਇੰਟਰਨਸ਼ਿਪ ਕਰਨ ਦਾ ਮੌਕਾ ਦੇ ਰਹੀ ਹੈ। ਯਾਨੀ ਤੁਹਾਨੂੰ ਕੰਮ ਸਿੱਖਣ ਦੇ ਨਾਲ-ਨਾਲ ਹਰ ਮਹੀਨੇ ਪੈਸੇ ਮਿਲਣਗੇ।  ਯੋਜਨਾ ਦੇ ਅਨੁਸਾਰ, ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੀ ਚੋਣ ਪ੍ਰਕਿਰਿਆ ਰਾਹੀਂ ਚੁਣੇ ਜਾਣ ਵਾਲੇ ਨੌਜਵਾਨਾਂ ਨੂੰ ਹਰ ਮਹੀਨੇ 5 ਹਜ਼ਾਰ ਰੁਪਏ ਅਤੇ ਸਾਲ ਵਿੱਚ 6000 ਰੁਪਏ ਦਿੱਤੇ ਜਾਣਗੇ।

ਅਰਜ਼ੀ ਕਿਵੇਂ ਦੇਣੀ ਹੈ
ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੀ ਅਧਿਕਾਰਤ ਵੈੱਬਸਾਈਟ pminternship.mca.gov.in ਹੈ, ਜੋ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਦੇ ਅਧੀਨ ਚਲਾਈ ਜਾ ਰਹੀ ਹੈ। ਉਕਤ ਵੈੱਬਸਾਈਟ ‘ਤੇ ਜਾ ਕੇ ਮੰਗੀ ਗਈ ਜਾਣਕਾਰੀ ਭਰ ਕੇ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣੀ ਹੋਵੇਗੀ। ਉਮੀਦਵਾਰ 12 ਅਕਤੂਬਰ ਦੀ ਅੱਧੀ ਰਾਤ ਤੋਂ ਰਜਿਸਟਰ ਕਰ ਸਕਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments