ਪੰਜਾਬ : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖਬਰੀ ਹੈ। ਦਰਅਸਲ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਪਿਲਖਣੀ ਆਉਣਗੇ, ਜੋ ਇੱਥੇ ਕੇਵਤ ਸੰਗਤ ਨੂੰ ਦਰਸ਼ਨ ਦੇਣਗੇ।
ਜਾਣਕਾਰੀ ਅਨੁਸਾਰ ਰਾਧਾ ਸੁਆਮੀ ਸਤਿਸੰਗ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਮਨਸੂਰੀ ਤੋਂ ਹੈਲੀਕਾਪਟਰ ਰਾਹੀਂ ਸਤਿਸੰਗ ਘਰ ਪੁੱਜਣਗੇ। ਪਤਾ ਲੱਗਾ ਹੈ ਕਿ ਇਸ ਨੂੰ ਉਨ੍ਹਾਂ ਦਾ ਅਚਨਚੇਤ ਦੌਰਾ ਮੰਨਿਆ ਜਾ ਰਿਹਾ ਹੈ। ਜਿਵੇਂ ਹੀ ਉਨ੍ਹਾਂ ਦੇ ਪੈਰੋਕਾਰਾਂ ਨੂੰ ਬਾਬੇ ਦੇ ਆਉਣ ਦੀ ਖ਼ਬਰ ਮਿਲੀ ਤਾਂ ਸੰਗਤਾਂ ਨੇ ਜੈਕਾਰੇ ਗੂੰਜਾਏ। ਦੱਸ ਦਈਏ ਕਿ ਬਾਬਾ ਜੀ ਇੱਥੇ ਸਤਿਸੰਗ ਨਹੀਂ ਕਰਨਗੇ, ਸਗੋਂ ਖੁੱਲ੍ਹੀ ਕਾਰ ਵਿਚ ਸੰਗਤ ਨੂੰ ਦਰਸ਼ਨ ਦੇਣਗੇ।
ਦੱਸ ਦੇਈਏ ਕਿ ਹਾਲ ਹੀ ਵਿੱਚ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਆਪਣਾ ਉਤਰਾਧਿਕਾਰੀ ਚੁਣਿਆ ਹੈ। ਉਨ੍ਹਾਂ ਜਸਦੀਪ ਸਿੰਘ ਗਿੱਲ ਨੂੰ ਆਪਣਾ ਉਤਰਾਧਿਕਾਰੀ ਨਾਮਜ਼ਦ ਕੀਤਾ ਹੈ, ਜਿਸ ਨੂੰ ਸਤਿਗੁਰੂ ਵਜੋਂ ਨਾਮ ਦੇਣ ਦਾ ਵੀ ਅਧਿਕਾਰ ਹੋਵੇਗਾ। ਇਸ ਦੌਰਾਨ ਅਹਿਮ ਖ਼ਬਰ ਸਾਹਮਣੇ ਆਈ ਸੀ ਕਿ ਉਨ੍ਹਾਂ ਦੇ ਵਾਰਿਸ ਨੂੰ ਵੀ.ਆਈ.ਪੀ ਸੁਰੱਖਿਆ ਦਿੱਤੀ ਗਈ ਹੈ।