Home ਪੰਜਾਬ ਨਾਜਾਇਜ਼ ਮਾਈਨਿੰਗ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਮਾਈਨਿੰਗ ਵਿਭਾਗ ਨੇ ਰੇਤ ਨਾਲ ਭਰੀ...

ਨਾਜਾਇਜ਼ ਮਾਈਨਿੰਗ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਮਾਈਨਿੰਗ ਵਿਭਾਗ ਨੇ ਰੇਤ ਨਾਲ ਭਰੀ ਇਕ ਟਰੈਕਟਰ ਟਰਾਲੀ ਨੂੰ ਕੀਤਾ ਕਾਬੂ 

0

ਫ਼ਿਰੋਜ਼ਪੁਰ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਮਾਈਨਿੰਗ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਮਾਈਨਿੰਗ ਵਿਭਾਗ ਫ਼ਿਰੋਜ਼ਪੁਰ ਦੇ ਸਟਾਫ਼ ਨੇ ਰੇਤ ਨਾਲ ਭਰੀ ਇਕ ਟਰੈਕਟਰ ਟਰਾਲੀ ਨੂੰ ਕਾਬੂ ਕੀਤਾ ਹੈ, ਜਿਸ ਨੂੰ ਲੈ ਕੇ ਮਾਈਨਿੰਗ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਰਮਨੀਕ ਨੂੰ ਗਿ੍ਫ਼ਤਾਰ ਕੀਤਾ ਗਿਆ। ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਕੌਰ ਉੱਪਲ ਵੱਲੋਂ ਦਿੱਤੀ ਲਿਖਤੀ ਸ਼ਿਕਾਇਤ ਦੇ ਆਧਾਰ ‘ਤੇ ਗੁਰਪ੍ਰੀਤ ਸਿੰਘ ਨਾਂਅ ਦੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ ਰਾਜਵੰਤ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਕਿ ਜਦੋਂ ਉਹ ਆਪਣੇ ਸਟਾਫ਼ ਸਮੇਤ ਪਿੰਡ ਦੁਲਚੀ ਤੋਂ ਪਿੰਡ ਕਿਲਚੇ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਨ੍ਹਾਂ ਨੂੰ ਇੱਕ ਰੇਤ ਨਾਲ ਭਰੀ ਨਜਾਇਜ਼ ਮਾਈਨਿੰਗ ਦੌਰਾਨ ਏ ਟਰੈਕਟਰ ਟਰਾਲੀ ਬਰਾਮਦ ਹੋਈ ਅਤੇ ਜਦੋਂ ਮਾਈਨਿੰਗ ਅਫਸਰ ਨੇ ਟਰੈਕਟਰ ਟਰਾਲੀ ਚਾਲਕ ਗੁਰਪ੍ਰੀਤ ਸਿੰਘ ਤੋਂ ਪੁੱਛਗਿੱਛ ਕੀਤੀ ਤਾਂ ਗੁਰਪ੍ਰੀਤ ਸਿੰਘ ਮਾਈਨਿੰਗ ਅਧਿਕਾਰੀਆਂ ਨਾਲ ਬਹਿਸ ਕਰਦਾ ਹੋਇਆ ਟਰੈਕਟਰ ਟਰਾਲੀ ਨੂੰ ਉਥੇ ਹੀ ਛੱਡ ਕੇ ਭੱਜ ਗਿਆ। ਉਨ੍ਹਾਂ ਦੱਸਿਆ ਕਿ ਇਸ ਘਟਨਾ ਸਬੰਧੀ ਮਾਈਨਿੰਗ ਮੁਲਾਜ਼ਮਾਂ ਵੱਲੋਂ ਵੀਡੀਓ ਵੀ ਬਣਾਈ ਗਈ ਹੈ।

Exit mobile version