Home ਦੇਸ਼ ਹਰਿਆਣਾ ‘ਚ ਟਮਾਟਰ ਦੀਆਂ ਕੀਮਤਾਂ ‘ਚ ਆਈ ਤੇਜ਼ੀ

ਹਰਿਆਣਾ ‘ਚ ਟਮਾਟਰ ਦੀਆਂ ਕੀਮਤਾਂ ‘ਚ ਆਈ ਤੇਜ਼ੀ

0

ਹਰਿਆਣਾ : ਹਰਿਆਣਾ ‘ਚ ਪੈ ਰਹੀ ਕਹਿਰ ਦੀ ਗਰਮੀ ਤੋਂ ਬਾਅਦ ਮੀਂਹ ਨੇ ਲੋਕਾਂ ਨੂੰ ਰਾਹਤ ਦਿੱਤੀ ਸੀ ਪਰ ਹੁਣ ਮੀਂਹ ਤੋਂ ਬਾਅਦ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ। ਅਜਿਹਾ ਇਸ ਲਈ ਕਿਉਂਕਿ ਸਬਜ਼ੀਆਂ ਦੇ ਭਾਅ ਅਚਾਨਕ ਵਧ ਗਏ ਹਨ। ਇੱਕ ਹਫ਼ਤਾ ਪਹਿਲਾਂ ਤੱਕ ਟਮਾਟਰ 20 ਰੁਪਏ ਕਿਲੋ ਵਿਕ ਰਿਹਾ ਸੀ। ਹੁਣ ਟਮਾਟਰ ਦੀ ਕੀਮਤ 80-90 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਇੰਨਾ ਹੀ ਨਹੀਂ ਪਿਆਜ਼, ਆਲੂ, ਭਿੰਡੀ, ਗੋਭੀ ਅਤੇ ਹੋਰ ਸਬਜ਼ੀਆਂ ਦੇ ਭਾਅ ਵੀ 50 ਫੀਸਦੀ ਤੱਕ ਵਧ ਗਏ ਹਨ।

ਹਰਿਆਣਾ ‘ਚ ਟਮਾਟਰ ਦੀਆਂ ਕੀਮਤਾਂ ‘ਚ ਤੇਜ਼ੀ ਆਈ ਹੈ।  ਹੋਰ ਸੂਬਿਆਂ ‘ਚ ਜ਼ਿਆਦਾ ਮੀਂਹ ਕਾਰਨ ਸਬਜ਼ੀਆਂ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਹਿਮਾਚਲ, ਰਾਜਸਥਾਨ ਅਤੇ ਮਹਾਰਾਸ਼ਟਰ ਤੋਂ ਆਉਣ ਵਾਲੀਆਂ ਸਬਜ਼ੀਆਂ ਮਹਿੰਗੀਆਂ ਹੋ ਗਈਆਂ ਹਨ। ਪਿਛਲੇ ਪੰਦਰਵਾੜੇ ਤੋਂ ਸਬਜ਼ੀਆਂ ਦੇ ਭਾਅ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਮਹਿੰਗੀਆਂ ਸਬਜ਼ੀਆਂ ਕਾਰਨ ਘਰੇਲੂ ਔਰਤਾਂ ਦਾ ਰਸੋਈ ਦਾ ਬਜਟ ਵਿਗੜ ਗਿਆ ਹੈ।

Exit mobile version