Home ਸੰਸਾਰ ਬਾਬਾ ਗੁਰਿੰਦਰ ਸਿੰਘ ਢਿੱਲੋਂ ’ਤੇ ਜਸਦੀਪ ਸਿੰਘ ਗਿੱਲ ਨੇ ਅੱਜ ਇਟਲੀ ਦੇ...

ਬਾਬਾ ਗੁਰਿੰਦਰ ਸਿੰਘ ਢਿੱਲੋਂ ’ਤੇ ਜਸਦੀਪ ਸਿੰਘ ਗਿੱਲ ਨੇ ਅੱਜ ਇਟਲੀ ਦੇ ਪੋਪ ਫਰਾਂਸਿਸ ਨਾਲ ਕੀਤੀ ਮੁਲਾਕਾਤ

0

ਪੰਜਾਬ : ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ (Gurinder Singh Dhillon) ਅਤੇ ਉਨ੍ਹਾਂ ਦੇ ਨਵ-ਨਿਯੁਕਤ ਵਾਰਿਸ ਜਸਦੀਪ ਸਿੰਘ ਗਿੱਲ (Jasdeep Singh Gill) ਨੇ ਅੱਜ ਇਟਲੀ ਦੇ ਵੈਟੀਕਨ ਸ਼ਹਿਰ ਵਿੱਚ ਪੋਪ ਫਰਾਂਸਿਸ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨਾਲ ਧਰਮ ਬਾਰੇ ਵਿਸ਼ੇਸ਼ ਤੌਰ ’ਤੇ ਚਰਚਾ ਕੀਤੀ ਗਈ। ਕਰੀਬ ਦੋ ਘੰਟੇ ਚੱਲੀ ਇਸ ਮੀਟਿੰਗ ਵਿੱਚ ਤਿੰਨਾਂ ਅਧਿਆਤਮਕ ਗੁਰੂਆਂ ਨੇ ਧਰਮ, ਅਧਿਆਤਮਿਕਤਾ ਅਤੇ ਵਿਸ਼ਵ ਸ਼ਾਂਤੀ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ।

ਦੱਸ ਦੇਈਏ ਕਿ ਡੇਰਾ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਨਵ-ਨਿਯੁਕਤ ਵਾਰਿਸ ਜਸਦੀਪ ਸਿੰਘ ਗਿੱਲ ਦੀ ਪੋਪ ਫਰਾਂਸਿਸ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਤਿੰਨਾਂ ਧਾਰਮਿਕ ਆਗੂ ਆਪਸ ਵਿੱਚ ਖਾਸ ਗੱਲਬਾਤ ਕਰਦੇ ਨਜ਼ਰ ਆ ਰਹੇ ਹਨ। ਜ਼ਿਕਰਯੋਗ ਹੈ ਕਿ ਡੇਰਾ ਰਾਧਾ ਸੁਆਮੀ ਬਿਆਸ ਦੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹਾਲ ਹੀ ਵਿੱਚ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਚੁਣਿਆ ਹੈ।

Exit mobile version