Home ਪੰਜਾਬ ਤੇਜ਼ ਮੀਂਹ ‘ਤੇ ਹਨੇਰੀ ਕਾਰਨ ਵਧੀਆ ਕਿਸਾਨਾਂ ਦੀਆਂ ਮੁਸ਼ਕਲਾਂ

ਤੇਜ਼ ਮੀਂਹ ‘ਤੇ ਹਨੇਰੀ ਕਾਰਨ ਵਧੀਆ ਕਿਸਾਨਾਂ ਦੀਆਂ ਮੁਸ਼ਕਲਾਂ

0

ਦੀਨਾਨਗਰ : ਇਕ ਪਾਸੇ ਸਰਕਾਰਾਂ ਵੱਲੋਂ ਕਿਸਾਨ ਵਰਗ ‘ਤੇ ਤਰ੍ਹਾਂ-ਤਰ੍ਹਾਂ ਦੇ ਦਬਾਅ ਪਾਏ ਜਾਂਦੇ ਹਨ, ਦੂਜੇ ਪਾਸੇ ਕਿਸਾਨ ਵਰਗ ‘ਤੇ ਕੁਦਰਤ ਵੀ ਧੱਕਾ ਕਰ ਰਹੀ ਹੈ। ਮਿਸਾਲ ਦੇ ਤੌਰ ‘ਤੇ ਬੀਤੀ ਰਾਤ ਪੱਕੇ ਹੋਏ ਝੋਨੇ ‘ਤੇ ਆਏ ਤੇਜ਼ ਹਨੇਰੀ ਅਤੇ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ ‘ਤੇ ਇਕ ਵਾਰ ਫਿਰ ਚਿੰਤਾ ਦੀਆਂ ਰੇਖਾਵਾਂ ਖਿੱਚ ਦਿੱਤੀਆਂ ਹਨ ਕਿਉਂਕਿ ਆਉਣ ਵਾਲੇ ਦਿਨਾਂ ‘ਚ ਝੋਨੇ ਦੀ ਕਟਾਈ ਦਾ ਕੰਮ ਪੂਰੇ ਜ਼ੋਰਾਂ ‘ਤੇ ਸ਼ੁਰੂ ਹੋਣਾ ਸੀ ਪਰ ਇਸ ਮੀਂਹ ਅਤੇ ਤੇਜ਼ ਹਨੇਰੀ ਕਾਰਨ ਝੋਨੇ ਦੀ ਫ਼ਸਲ ਦਾ ਕਾਫੀ ਨੁਕਸਾਨ ਹੋਇਆ ਹੈ।

ਦੂਜੇ ਪਾਸੇ ਬਾਸਮਤੀ ਦੀ ਖੜ੍ਹੀ ਫ਼ਸਲ ਸਾਰੀ ਜ਼ਮੀਨ ‘ਤੇ ਵਿਛੀ ਹੋਣ ਕਾਰਨ ਝਾੜ ਵਿੱਚ ਵੱਡਾ ਫਰਕ ਦੇਖਣ ਨੂੰ ਮਿਲ ਸਕਦਾ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਕਾਰਨ ਕਿਸਾਨਾਂ ਨੂੰ ਹੋਰ ਆਰਥਿਕ ਬੋਝ ਝੱਲਣ ਲਈ ਮਜਬੂਰ ਹੋਣਾ ਪੈ ਸਕਦਾ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿਚ ਜਦੋਂ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋ ਜਾਵੇਗਾ ਤਾਂ ਕਿਸਾਨਾਂ ਨੂੰ ਗਿਰੇ ਹੋਏ ਝੋਨੇ ਦੀ ਕਟਾਈ ਲਈ ਕੰਬਾਈਨ ਦਾ ਰੇਟ ਦੁੱਗਣਾ ਕਰਨਾ ਪਵੇਗਾ, ਜਿਸ ਨਾਲ ਕਿਸਾਨਾਂ ‘ਤੇ ਹੋਰ ਬੋਝ ਪਵੇਗਾ।

Exit mobile version