Homeਦੇਸ਼ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਰਾਜੌਰੀ 'ਚ IED ਕੀਤਾ...

ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਰਾਜੌਰੀ ‘ਚ IED ਕੀਤਾ ਗਿਆ ਬਰਾਮਦ

ਰਾਜੌਰੀ : ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ (The Jammu and Kashmir Assembly Elections) ਦੇ ਨਤੀਜੇ ਭਲਕੇ ਮੰਗਲਵਾਰ ਯਾਨੀ 8 ਅਕਤੂਬਰ ਨੂੰ ਆਉਣ ਵਾਲੇ ਹਨ। ਇਸ ਕਾਰਨ ਪੂਰੇ ਜੰਮੂ-ਕਸ਼ਮੀਰ ‘ਚ ਸੁਰੱਖਿਆ ਨੂੰ ਲੈ ਕੇ ਹਾਈ ਅਲਰਟ (High Alert) ਜਾਰੀ ਕਰ ਦਿੱਤਾ ਗਿਆ ਹੈ। ਸਟਰਾਂਗ ਰੂਮ ਦੇ ਬਾਹਰ ਵੀ ਸਖ਼ਤ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਰਾਜੌਰੀ ਵਿੱਚ ਆਈ.ਈ.ਡੀ. ਬਰਾਮਦ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਰਾਜੌਰੀ ਦੇ ਸਰਨੂ ਇਲਾਕੇ ‘ਚ ਆਈ.ਈ.ਡੀ. ਵਰਗੇ ਵਿਸਫੋਟਕ ਬਰਾਮਦ ਕੀਤੇ ਗਏ ਹਨ। ਇਸਦੇ ਨਾਲ ਹੀ ਵਿਸਫੋਟਕਾਂ ਦੀ ਸੂਚਨਾ ਮਿਲਦੇ ਹੀ ਬੰਬ ਨਿਰੋਧਕ ਦਸਤੇ ਨੂੰ ਮੌਕੇ ‘ਤੇ ਬੁਲਾਇਆ ਗਿਆ। ਆਈ.ਈ.ਡੀ. ਖੋਜ ਤੋਂ ਬਾਅਦ ਸੁਰੱਖਿਆ ਬਲਾਂ ਨੇ ਸਰਨੂ ਇਲਾਕੇ ਨੂੰ ਘੇਰ ਲਿਆ ਹੈ ਅਤੇ ਵਾਹਨਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments