ਨਵੀਂ ਦਿੱਲੀ: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ (Maldives President Mohammad Muizu) ਦਾ ਅੱਜ ਯਾਨੀ ਸੋਮਵਾਰ ਨੂੰ ਰਾਸ਼ਟਰਪਤੀ ਭਵਨ (The Rashtrapati Bhavan) ਦੇ ਵਿਹੜੇ ‘ਚ ਰਸਮੀ ਤੌਰ ‘ਤੇ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ‘ਗਾਰਡ ਆਫ ਆਨਰ’ ਦਿੱਤਾ ਗਿਆ। ਮਾਲਦੀਵ ਦੇ ਰਾਸ਼ਟਰਪਤੀ ਬੀਤੀ ਸ਼ਾਮ ਨੂੰ ਆਪਣੀ ਪਤਨੀ ਸਾਜਿਦਾ ਮੁਹੰਮਦ ਅਤੇ ਆਪਣੇ ਦੇਸ਼ ਦੇ ਵਫਦ ਨਾਲ ਭਾਰਤ ਪਹੁੰਚੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ।
ਬਾਅਦ ‘ਚ ਮੁਈਜ਼ੂ ਨੇ ਇੱਥੇ ਰਾਜਘਾਟ ‘ਤੇ ਮਹਾਤਮਾ ਗਾਂਧੀ ਦੀ ਸਮਾਧ ‘ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਵਿਦੇਸ਼ ਰਾਜ ਮੰਤਰੀ ਕੀਰਤੀ ਵਰਧਨ ਸਿੰਘ ਵੀ ਉਨ੍ਹਾਂ ਦੇ ਨਾਲ ਰਾਜਘਾਟ ਪਹੁੰਚੇ। ਵਿਦੇਸ਼ ਮੰਤਰਾਲੇ ਨੇ ਬੀਤੇ ਦਿਨ ਕਿਹਾ ਸੀ, ‘ਇਹ ਯਾਤਰਾ ਭਾਰਤ ਅਤੇ ਮਾਲਦੀਵ ਦੇ ਵਿਚਕਾਰ ਲੰਬੇ ਸਮੇਂ ਦੀ ਵਿਆਪਕ ਦੁਵੱਲੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰੇਗੀ।’ ਭਾਰਤ ਦਾ ਇਹ ਪਹਿਲਾ ਦੋ-ਪੱਖੀ ਦੌਰਾ ਹੈ।
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਬੀਤੇ ਦਿਨ ਮੁਈਜ਼ੂ ਨਾਲ ਮੁਲਾਕਾਤ ਕੀਤੀ ਸੀ, ਜੋ ਕਿ ਦੁਵੱਲੇ ਦੌਰੇ ‘ਤੇ ਭਾਰਤ ਆਏ ਸਨ, ਅਤੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਾਲਦੀਵ ਦੇ ਰਾਸ਼ਟਰਪਤੀ ਦੀ ਗੱਲਬਾਤ ‘ਸਾਡੇ ਦੋਸਤਾਨਾ ਸਬੰਧਾਂ ਨੂੰ ਨਵੀਂ ਗਤੀ ਦੇਵੇਗੀ,’ ਵਿਦੇਸ਼ ਮੰਤਰਾਲੇ ਦੇ ਅਨੁਸਾਰ, ਮੁਈਜ਼ੂ ਸੀ ਇਸ ਦੌਰੇ ‘ਤੇ ਉਹ ਆਪਸੀ ਹਿੱਤਾਂ ਦੇ ਦੁਵੱਲੇ, ਖੇਤਰੀ ਅਤੇ ਅੰਤਰਰਾਸ਼ਟਰੀ ਮੁੱਦਿਆਂ ‘ਤੇ ਮੋਦੀ ਨਾਲ ਗੱਲਬਾਤ ਕਰਨਗੇ। ਇਹ ਬੈਠਕ ਅੱਜ ‘ਹੈਦਰਾਬਾਦ ਹਾਊਸ’ ‘ਚ ਹੋਵੇਗੀ।