ਪੰਜਾਬ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ, ਮੌਸਮ ਵਿਭਾਗ ਨੇ ਸੂਬੇ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ 8 ਅਤੇ 9 ਅਕਤੂਬਰ ਨੂੰ ਪੰਜਾਬ-ਹਰਿਆਣਾ ‘ਚ ਕੁਝ ਥਾਵਾਂ ‘ਤੇ ਮੀਂਹ ਪਵੇਗਾ। ਇਸ ਦੇ ਨਾਲ ਹੀ ਕਿਸਾਨਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।
ਦੱਸ ਦੇਈਏ ਕਿ ਬੀਤੀ ਦੇਰ ਰਾਤ ਤੇਜ਼ ਹਨੇਰੀ ਅਤੇ ਹਲਕੀ ਬਰਸਾਤ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ, ਉਥੇ ਹੀ ਤੇਜ਼ ਹਨੇਰੀ ਅਤੇ ਝੱਖੜ ਕਾਰਨ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਤੂਫ਼ਾਨ ਕਾਰਨ ਪੱਕੇ ਹੋਏ ਝੋਨੇ ਦੀ ਫ਼ਸਲ ਖੇਤਾਂ ਵਿੱਚ ਬੁਰੀ ਤਰ੍ਹਾਂ ਡਿੱਗ ਗਈ, ਜਿਸ ਕਾਰਨ ਫ਼ਸਲ ਦੇ ਝਾੜ ’ਤੇ ਮਾੜਾ ਅਸਰ ਪਵੇਗਾ। ਦੂਜੇ ਪਾਸੇ ਮੌਸਮ ਵਿਭਾਗ ਨੇ ਅੱਜ ਮੁਕਤਸਰ, ਤਰਨਤਾਰਨ, ਗੁਰਦਾਸਪੁਰ, ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਪਠਾਨਕੋਟ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।