Homeਪੰਜਾਬਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ

ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੀਆਂ ਸੰਗਤਾਂ ਲਈ ਅਹਿਮ ਖ਼ਬਰ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਖੋਜ ਬੋਰਡ ਅਤੇ ਸਿੱਖਿਆ ਕਮੇਟੀ ਦੀਆਂ ਤਿੰਨ ਵੱਖ-ਵੱਖ ਅਹਿਮ ਮੀਟਿੰਗਾਂ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈਆਂ। ਇਸ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਦੀ ਰੂਪ-ਰੇਖਾ ਦੇ ਨਾਲ-ਨਾਲ ਸਿੱਖ ਸਾਹਿਤ ਅਤੇ ਵਿਦਿਅਕ ਅਦਾਰਿਆਂ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਦੇ ਮੁੱਦੇ ਵਿਚਾਰੇ ਗਏ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸੰਗਤਾਂ ਵੱਲੋਂ ਸ਼ਰਧਾ ਤੇ ਸਤਿਕਾਰ ਵਜੋਂ ਵੱਡੀ ਗਿਣਤੀ ਵਿੱਚ ਰੁਮਾਲੇ ਸਾਹਿਬ ਭੇਟ ਕੀਤੇ ਜਾਂਦੇ ਹਨ ਪਰ ਅਕਸਰ ਇਨ੍ਹਾਂ ਦਾ ਮਿਆਰ ਠੀਕ ਨਹੀਂ ਹੋਵੇਗਾ। ਇਸ ਦੇ ਨਾਲ ਹੀ ਇਨ੍ਹਾਂ ਨੂੰ ਸੰਭਾਲਣ ਵਿੱਚ ਵੀ ਵੱਡੀ ਸਮੱਸਿਆ ਹੈ। ਇਸ ਦੇ ਮੱਦੇਨਜ਼ਰ ਵਿਚਾਰ ਵਟਾਂਦਰੇ ਤੋਂ ਬਾਅਦ ਫ਼ੈਸਲਾ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਵਿਸ਼ੇਸ਼ ਕਾਊਂਟਰ ਸਥਾਪਿਤ ਕੀਤੇ ਜਾਣਗੇ। ਇੱਥੇ ਸੰਗਤਾਂ ਰੁਮਾਲਾ ਸਾਹਿਬ ਦਾ ਚੜ੍ਹਾਵਾ ਜਮ੍ਹਾਂ ਕਰਵਾ ਸਕਣਗੀਆਂ।

ਉਨ੍ਹਾਂ ਇਹ ਵੀ ਕਿਹਾ ਕਿ ਸਿਰੋਪਾਓ ਦੀ ਵਰਤੋਂ ਇਸ ਦੀ ਭਾਵਨਾ ਅਤੇ ਧਾਰਮਿਕ ਮਹੱਤਤਾ ਅਨੁਸਾਰ ਕਰਨ ਲਈ ਪਿਛਲੇ ਸਮੇਂ ਤੋਂ ਸ਼ੁਰੂ ਕੀਤੇ ਗਏ ਯਤਨਾਂ ਨੂੰ ਹੋਰ ਵੀ ਵਧੀਆ ਢੰਗ ਨਾਲ ਲਾਗੂ ਕੀਤਾ ਜਾਵੇਗਾ। ਇਹ ਕੇਵਲ ਧਾਰਮਿਕ ਸ਼ਖਸੀਅਤਾਂ ਤੱਕ ਹੀ ਸੀਮਤ ਰਹੇਗਾ। ਐਡਵੋਕੇਟ ਧਾਮੀ ਨੇ ਹੋਰ ਫ਼ੈਸਲਿਆਂ ਬਾਰੇ ਦੱਸਿਆ ਕਿ ਮਾਤਾ ਗੁਜਰ ਕੌਰ ਜੀ ਦੀ 400ਵੀਂ ਜਨਮ ਸ਼ਤਾਬਦੀ ਇਸ ਸਾਲ 22 ਨਵੰਬਰ ਨੂੰ ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ ਜਲੰਧਰ ਵਿਖੇ ਪੰਥਕ ਜਾਹੋ-ਜਲਾਲ ਨਾਲ ਮਨਾਈ ਜਾਵੇਗੀ।

ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਈ-ਕਾਮਰਸ ਵੈੱਬਸਾਈਟਾਂ ਅਤੇ ਐਪਾਂ ‘ਤੇ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਆਨਲਾਈਨ ਵਿਕਰੀ ‘ਤੇ ਮੁਕੰਮਲ ਪਾਬੰਦੀ ਲਗਾਉਣ ਦਾ ਪ੍ਰਸਤਾਵ ਪਾਸ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਕਿਉਂਕਿ ਇਸ ਨਾਲ ਗੁਰਬਾਣੀ ਦੀ ਮਰਿਆਦਾ ਅਤੇ ਸਤਿਕਾਰ ਨੂੰ ਠੇਸ ਪਹੁੰਚ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments