Home ਕੈਨੇਡਾ 7 ਮਹੀਨੇ ਪਹਿਲਾਂ ਕੈਨੇਡਾ ਗਏ ਨੌਜ਼ਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

7 ਮਹੀਨੇ ਪਹਿਲਾਂ ਕੈਨੇਡਾ ਗਏ ਨੌਜ਼ਵਾਨ ਦੀ ਸੜਕ ਹਾਦਸੇ ‘ਚ ਹੋਈ ਮੌਤ

0

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਪਿੰਡ ਸਾਧੂਵਾਲਾ ਦੇ ਨੌਜਵਾਨ ਸਾਰਜ ਸਿੰਘ ਜੋ ਕਿ ਕਰੀਬ 7 ਮਹੀਨੇ ਪਹਿਲਾਂ ਕੈਨੇਡਾ ਗਿਆ ਸੀ, ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ, ਜਦਕਿ ਉਸ ਦੇ ਦੋ ਸਾਥੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ ਹਨ। ਮ੍ਰਿਤਕ ਦੀ ਇਕ ਭੈਣ ਹੈ ਜਦਕਿ ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਸਾਰਜ ਸਿੰਘ ਆਪਣੀ ਪਤਨੀ ਅਤੇ ਕਰੀਬ 11 ਸਾਲ ਦੇ ਬੇਟੇ ਨਾਲ ਕੈਨੇਡਾ ਗਿਆ ਹੋਇਆ ਸੀ ਅਤੇ ਸਰੀ ਵਿੱਚ ਰਹਿ ਰਿਹਾ ਸੀ।

ਸਾਰਜ ਦੀ ਮੌਤ ਬਾਰੇ ਪਤਾ ਲੱਗਦਿਆਂ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਅਤੇ ਉਸ ਦੀ ਮਾਂ, ਭੈਣ ਅਤੇ ਰਿਸ਼ਤੇਦਾਰ ਰੋ-ਰੋ ਕੇ ਬੁਰੀ ਹਾਲਤ ਵਿੱਚ ਸਨ। ਮ੍ਰਿਤਕ ਸਾਰਜ ਦੇ ਚਾਚਾ ਮੇਜਰ ਸਿੰਘ ਨੇ ਦੱਸਿਆ ਕਿ ਸਾਰਜ ਕਰੀਬ 7 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ ਅਤੇ ਉਹ ਕੰਮ ‘ਤੇ ਜਾਣ ਲਈ ਬੱਸ ਦਾ ਇੰਤਜ਼ਾਰ ਕਰ ਰਿਹਾ ਸੀ ਕਿ ਅਚਾਨਕ ਇਕ ਕਾਰ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਆ ਗਈ, ਇਸ ਹਾਦਸੇ ਵਿੱਚ ਵਿਅਕਤੀ ਬੁਰੀ ਤਰ੍ਹਾਂ ਕੁਚਲੇ ਗਏ ਅਤੇ ਸਾਰਜ ਦੀ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰ ਅਤੇ ਪਿੰਡ ਦੇ ਲੋਕਾਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਸਾਰਜ ਸਿੰਘ ਦੀ ਮ੍ਰਿਤਕ ਦੇਹ ਨੂੰ ਉਸਦੇ ਗ੍ਰਹਿ ਪਿੰਡ ਚੱਕਾ ਸਾਧੂ ਵਾਲਾ ਵਿਖੇ ਪਹੁੰਚਾਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਸਦੇ ਬੱਚੇ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

Exit mobile version