Home ਪੰਜਾਬ ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ,ਅੱਜ ਤੇ ਭਲਕੇ ਸ਼ਰਾਬ ਦੀ ਵਿਕਰੀ...

ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ,ਅੱਜ ਤੇ ਭਲਕੇ ਸ਼ਰਾਬ ਦੀ ਵਿਕਰੀ ਬੰਦ ਕਰਨ ਦੇ ਦਿੱਤੇ ਗਏ ਹੁਕਮ

0

ਬਠਿੰਡਾ: ਸ਼ਰਾਬ ਦੇ ਸ਼ੌਕੀਨਾਂ ਲਈ ਬੁਰੀ ਖ਼ਬਰ ਹੈ। ਦਰਅਸਲ, ਜ਼ਿਲ੍ਹਾ ਮੈਜਿਸਟਰੇਟ ਸ਼ੌਕਤ ਅਹਿਮਦ ਪਰੇ (District Magistrate Shaukat Ahmed Pare) ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ 9 ਅਤੇ 10 ਅਕਤੂਬਰ 2024 ਨੂੰ ਪਿੰਡ ਮਾਈਸਰਖਾਨਾ (Village Maisarkhana) ਦੀ ਹੱਦ ਅੰਦਰ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੀ ਵਿਕਰੀ ਬੰਦ ਕਰਨ ਦੇ ਹੁਕਮ ਦਿੱਤੇ ਹਨ।

ਉਕਤ ਦਿਨਾਂ ਦੌਰਾਨ ਜ਼ਿਲ੍ਹੇ ਦੇ ਪਿੰਡ ਮਾਈਸਰਖਾਨਾ ਵਿੱਚ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਰੱਖਣ ਜਾਂ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਜਿਸ ਤਹਿਤ ਜ਼ਿਲ੍ਹਾ ਬਠਿੰਡਾ ਦੀ ਮੌੜ ਤਹਿਸੀਲ ਅਧੀਨ ਪੈਂਦੇ ਪਿੰਡ ਮਾਈਸਰਖਾਨਾ ਵਿਖੇ 9 ਅਤੇ 10 ਅਕਤੂਬਰ 2024 ਨੂੰ ਧਾਰਮਿਕ ਮੇਲਾ ਲਗਾਇਆ ਜਾ ਰਿਹਾ ਹੈ। ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ ਅਤੇ ਸ਼ਰਧਾਲੂਆਂ ਅਤੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚ ਸਕਦੀ ਹੈ ਅਤੇ ਸ਼ਾਂਤੀ ਵੀ ਭੰਗ ਹੋ ਸਕਦੀ ਹੈ।

Exit mobile version