Home ਪੰਜਾਬ ‘ਆਪ’ ਆਗੂਆਂ ਤੇ ਵਰਕਰਾਂ ਦੀਆਂ ਸ਼ਿਕਾਇਤਾਂ ‘ਤੇ ਸੀ.ਐਮ ਮਾਨ ਨੇ ਲਿਆ Action

‘ਆਪ’ ਆਗੂਆਂ ਤੇ ਵਰਕਰਾਂ ਦੀਆਂ ਸ਼ਿਕਾਇਤਾਂ ‘ਤੇ ਸੀ.ਐਮ ਮਾਨ ਨੇ ਲਿਆ Action

0

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਫਿਰ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਮੁੱਖ ਮੰਤਰੀ ਨੂੰ ਮਿਲਣ ਵਾਲਿਆਂ ਵਿੱਚ ਪਨਸਪ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਪੰਜਾਬ ਐਗਰੋ ਦੇ ਚੇਅਰਮੈਨ ਮੰਗਲ ਸਿੰਘ, ਚੰਦਨ ਗਰੇਵਾਲ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਅਤੇ ਓਲੰਪੀਅਨ ਸੁਰਿੰਦਰ ਸਿੰਘ ਸੋਢੀ ਆਦਿ ਸ਼ਾਮਲ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਜਲੰਧਰ ਪਹੁੰਚ ਕੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ਦੀ ਉਪ ਚੋਣ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਉਹ ਆਪਣੀ ਰਿਹਾਇਸ਼ ਜਲੰਧਰ ‘ਚ ਰੱਖਣਗੇ ਅਤੇ ਇੱਥੇ ਆ ਕੇ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਨਗੇ। ਇਸੇ ਤਹਿਤ ਅੱਜ ਮੁੱਖ ਮੰਤਰੀ ਨੇ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਕੇ ਜ਼ਮੀਨੀ ਪੱਧਰ ਦੀ ਫੀਡਬੈਕ ਲਈ।

ਪਾਰਟੀ ਆਗੂਆਂ ਨੇ ਸ਼ਿਕਾਇਤ ਕੀਤੀ ਕਿ ਅਧਿਕਾਰੀ ਉਨ੍ਹਾਂ ਵੱਲੋਂ ਉਠਾਏ ਮੁੱਦਿਆਂ ਵੱਲ ਧਿਆਨ ਨਹੀਂ ਦਿੰਦੇ, ਜਿਸ ਕਾਰਨ ਜਨਤਕ ਕੰਮ ਨਹੀਂ ਹੋ ਰਹੇ। ਇਸ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸ਼ਿਕਾਇਤ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਸਾਰਾ ਧਿਆਨ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਹੈ ਅਤੇ ਹੁਣ ਤੱਕ ਸਰਕਾਰ 45 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ ਜਦਕਿ ਪਿਛਲੀ ਕੋਈ ਵੀ ਸਰਕਾਰ ਅਜਿਹਾ ਕਦਮ ਨਹੀਂ ਚੁੱਕ ਸਕੀ।

Exit mobile version