HomeSportIND Vs BAN 2nd T20 Match ਅੱਜ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ...

IND Vs BAN 2nd T20 Match ਅੱਜ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਖੇਡਿਆ ਜਾਵੇਗਾ ਦੂਜਾ ਮੈਚ

ਸਪੋਰਟਸ ਡੈਸਕ : ਬੰਗਲਾਦੇਸ਼ ਕ੍ਰਿਕਟ ਟੀਮ  (The Bangladesh cricket team) ਇਨ੍ਹੀਂ ਦਿਨੀਂ ਭਾਰਤ ਦੌਰੇ ‘ਤੇ ਹੈ ਪਰ ਇੱਥੇ ਉਸ ਨੂੰ ਹਮੇਸ਼ਾ ਦੀ ਤਰ੍ਹਾਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤੀ ਟੀਮ ਨੇ ਸਭ ਤੋਂ ਪਹਿਲਾਂ ਮਹਿਮਾਨ ਟੀਮ ਬੰਗਲਾਦੇਸ਼ ਨੂੰ ਟੈਸਟ ਸੀਰੀਜ਼ ‘ਚ 2-0 ਨਾਲ ਕਲੀਨ ਸਵੀਪ ਕੀਤਾ ਸੀ। ਇਸ ਤੋਂ ਬਾਅਦ ਹੁਣ ਉਹ ਟੀ-20 ਸੀਰੀਜ਼ ‘ਚ ਵੀ ਕਲੀਨ ਸਵੀਪ ਕਰਨ ਵੱਲ ਵਧ ਰਹੇ ਹਨ।

ਸੂਰਿਆਕੁਮਾਰ ਯਾਦਵ ਦੀ ਕਪਤਾਨੀ ‘ਚ ਭਾਰਤੀ ਟੀਮ ਬੰਗਲਾਦੇਸ਼ ਦੇ ਖ਼ਿਲਾਫ਼ ਆਪਣੇ ਘਰ ‘ਚ 3 ਮੈਚਾਂ ਦੀ ਟੀ-20 ਸੀਰੀਜ਼ ਖੇਡ ਰਹੀ ਹੈ। ਇਸ ਦਾ ਦੂਜਾ ਮੈਚ ਅੱਜ (9 ਅਕਤੂਬਰ) ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਸ਼ਾਮ 7 ਵਜੇ ਤੋਂ ਖੇਡਿਆ ਜਾਵੇਗਾ।

ਦੋਵਾਂ ਟੀਮਾਂ ਵਿਚਾਲੇ ਪਹਿਲਾ ਮੈਚ 6 ਅਕਤੂਬਰ ਨੂੰ ਗਵਾਲੀਅਰ ‘ਚ ਖੇਡਿਆ ਗਿਆ ਸੀ, ਜਿਸ ‘ਚ ਬੰਗਲਾਦੇਸ਼ ਨੂੰ ਸਿਰਫ 11.5 ਓਵਰਾਂ ‘ਚ 7 ਵਿਕਟਾਂ ਨਾਲ ਹਰਾ ਦਿੱਤਾ ਗਿਆ ਸੀ। ਮੈਚ ‘ਚ ਬੰਗਲਾਦੇਸ਼ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 127 ਦੌੜਾਂ ਹੀ ਬਣਾ ਸਕੀ। ਜਵਾਬ ‘ਚ ਭਾਰਤੀ ਟੀਮ ਨੇ ਇਹ ਮੈਚ 71 ਗੇਂਦਾਂ ‘ਚ ਜਿੱਤ ਕੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ।

ਜਦੋਂ ਵੀ ਭਾਰਤ ਅਤੇ ਬੰਗਲਾਦੇਸ਼ ਦੀਆਂ ਟੀਮਾਂ ਟੀ-20 ਸੀਰੀਜ਼ ‘ਚ ਆਹਮੋ-ਸਾਹਮਣੇ ਆਈਆਂ ਹਨ, ਭਾਰਤੀ ਟੀਮ ਦਾ ਪਲੜਾ ਭਾਰੀ ਰਿਹਾ ਹੈ। ਦੋਵਾਂ ਟੀਮਾਂ ਵਿਚਾਲੇ ਪਹਿਲਾ ਮੈਚ 6 ਜੂਨ 2009 ਨੂੰ ਨਾਟਿੰਘਮ ਵਿੱਚ ਖੇਡਿਆ ਗਿਆ ਸੀ। ਇਸ ਦੇ ਨਾਲ ਹੀ, ਆਖਰੀ ਮੈਚ (ਮੌਜੂਦਾ ਸੀਰੀਜ਼ ਤੋਂ ਪਹਿਲਾਂ) 22 ਜੂਨ 2024 ਨੂੰ ਨੌਰਥ ਸਾਊਂਡ ਵਿੱਚ ਹੋਇਆ ਸੀ।

ਟੀ-20 ਸੀਰੀਜ਼ ਲਈ ਭਾਰਤ-ਬੰਗਲਾਦੇਸ਼ ਟੀਮ:

ਬੰਗਲਾਦੇਸ਼ ਟੀਮ : ਨਜ਼ਮੁਲ ਹੁਸੈਨ ਸ਼ਾਂਤੋ (ਕਪਤਾਨ), ਤੰਜ਼ੀਦ ਹਸਨ ਤਮੀਮ, ਪਰਵੇਜ਼ ਹੁਸੈਨ ਇਮੋਨ, ਤੌਹੀਦ ਹਿਰਦੌਏ, ਮਹਿਮੂਦੁੱਲਾ, ਲਿਟਨ ਦਾਸ, ਜ਼ਾਕਿਰ ਅਲੀ, ਮੇਹਦੀ ਹਸਨ ਮਿਰਾਜ, ਰਿਸ਼ਾਦ ਹੁਸੈਨ, ਮੁਸਤਫਿਜ਼ੁਰ ਰਹਿਮਾਨ, ਤਸਕੀਨ ਅਹਿਮਦ, ਸ਼ਰੀਫੁਲ ਇਸਲਾਮ, ਤਨਜ਼ੀਮ ਹਸਨ ਸਾਕੀਬ ਅਤੇ ਰਕੀਬੁਲ ਹਸਨ।

ਭਾਰਤੀ ਟੀਮ : ਸੂਰਿਆਕੁਮਾਰ ਯਾਦਵ (ਕਪਤਾਨ), ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਰਿੰਕੂ ਸਿੰਘ, ਹਾਰਦਿਕ ਪੰਡਯਾ, ਰਿਆਨ ਪਰਾਗ, ਨਿਤੀਸ਼ ਕੁਮਾਰ ਰੈਡੀ, ਸ਼ਿਵਮ ਦੂਬੇ, ਵਾਸ਼ਿੰਗਟਨ ਸੁੰਦਰ, ਰਵੀ ਬਿਸ਼ਨੋਈ, ਵਰੁਣ ਚੱਕਰਵਰਤੀ, ਜਿਤੇਸ਼ ਸ਼ਰਮਾ (ਵਿਕਟਕੀਪਰ), ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ ਅਤੇ ਮਯੰਕ ਯਾਦਵ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments