Home ਪੰਜਾਬ ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ...

ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

0

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪਟਿਆਲਾ ਜ਼ਿਲ੍ਹੇ ਦੇ ਕਸਬਾ ਪੱਤਣ ਦੇ ਇੱਕ ਨਿੱਜੀ ਵਿਅਕਤੀ ਅਜੈਬ ਸਿੰਘ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗੋਪੀ ਚੰਦਰ ਵਾਸੀ ਪੱਤਣ ਨਗਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗਿ੍ਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਹ ਪੱਟੀ ਸ਼ਹਿਰ ਵਿੱਚ ਨੂਰਮਹਿਲ ਨਾਮ ਦਾ ਹੋਟਲ ਚਲਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੋਟਲ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਦੋਸ਼ੀ ਅਤੇ ਉਸਦੇ ਸਾਥੀ ਸਿਕੰਦਰ ਸਿੰਘ ਜੋ ਕਿ ਪਾਤੜਾਂ ਨੇੜੇ ਪਿੰਡ ਦੁੱਗਲ ਦਾ ਰਹਿਣ ਵਾਲਾ ਹੈ, ਨੂੰ ਡੀ.ਐਸ.ਪੀ. ਪਾਤੜਾਂ ਦੇ ਨਾਂ ‘ਤੇ 25 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋਸ਼ੀ ਅਜੈਬ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Exit mobile version