ਪੰਜਾਬ : ਪੰਚਾਇਤੀ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ-ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਚਾਇਤੀ ਚੋਣਾਂ ‘ਤੇ ਰੋਕ ਲਗਾ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਅਦਾਲਤ ‘ਚ 250 ਦੇ ਕਰੀਬ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਦੇ ਸਬੰਧ ‘ਚ ਅਦਾਲਤ ਨੇ ਉਕਤ ਫ਼ੈਸਲਾ ਦਿੱਤਾ ਹੈ। ਅਦਾਲਤ ਦੇ ਫ਼ੈਸਲੇ ਮੁਤਾਬਕ ਕਰੀਬ 250 ਪੰਚਾਇਤਾਂ ਦੀਆਂ ਚੋਣਾਂ ਨਹੀਂ ਹੋਣਗੀਆਂ।
ਜ਼ਿਕਰਯੋਗ ਹੈ ਕਿ ਪੰਜਾਬ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣ ਜਾ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਪਿੰਡਾਂ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ, ਉਨ੍ਹਾਂ ਵਿੱਚ ਚੋਣਾਂ ਨਹੀਂ ਹੋਣਗੀਆਂ। ਪਟੀਸ਼ਨਾਂ ਵਿੱਚ ਨੋਟੀਫਿਕੇਸ਼ਨ, ਐਨ.ਓ.ਸੀ ਆਦਿ ਸ਼ਾਮਲ ਹਨ, ਜਿਨ੍ਹਾਂ ’ਤੇ ਫ਼ੈਸਲਾ ਦਿੱਤਾ ਗਿਆ ਹੈ। ਸਿਰਫ਼ ਉਨ੍ਹਾਂ ਖੇਤਰਾਂ ਵਿੱਚ ਪਾਬੰਦੀਆਂ ਹਨ ਜਿੱਥੇ ਪਟੀਸ਼ਨ ਦਾਇਰ ਕੀਤੀ ਗਈ ਹੈ। ਬਾਕੀ ਸਾਰੀਆਂ ਥਾਵਾਂ ‘ਤੇ ਵੋਟਾਂ 15 ਅਕਤੂਬਰ ਨੂੰ ਹੀ ਪੈਣਗੀਆਂ।