Home ਪੰਜਾਬ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਵੱਡਾ ਫ਼ੈਸਲਾ

ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਦਾ ਆਇਆ ਵੱਡਾ ਫ਼ੈਸਲਾ

0

ਪੰਜਾਬ : ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਇਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਹਾਈ ਕੋਰਟ ਵਿੱਚ ਚੋਣਾਂ ਸਬੰਧੀ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ 9 ਅਕਤੂਬਰ ਨੂੰ 275 ਪੰਚਾਇਤਾਂ ਦੀਆਂ ਚੋਣਾਂ ਰੋਕਣ ਦੇ ਫੈਸਲੇ ‘ਤੇ ਇਤਰਾਜ਼ ਪ੍ਰਗਟਾਇਆ ਹੈ। ਅਦਾਲਤ ਨੇ ਕਿਹਾ ਕਿ ਸਾਂਝੀ ਪਟੀਸ਼ਨ ਦੇ ਆਧਾਰ ’ਤੇ ਚੋਣਾਂ ’ਤੇ ਮੁਕੰਮਲ ਰੋਕ ਲਾਉਣਾ ਸਹੀ ਨਹੀਂ ਹੈ। ਪੰਚਾਇਤ ਦੀ ਹਰ ਗੱਲ ਸੁਣੀ ਜਾਵੇ ਅਤੇ ਫਿਰ ਫੈਸਲਾ ਲਿਆ ਜਾਵੇ। ਸਾਰੀਆਂ ਰਿੱਟ ਪਟੀਸ਼ਨਾਂ ‘ਤੇ ਹੁਣ ਸੋਮਵਾਰ ਨੂੰ ਸੁਣਵਾਈ ਹੋਵੇਗੀ। ਸੋਮਵਾਰ ਨੂੰ ਅਦਾਲਤ ਵਿੱਚ 300 ਹੋਰ ਪੰਚਾਇਤਾਂ ਦੇ ਮੁੱਦੇ ਇੱਕ-ਇੱਕ ਕਰਕੇ ਸੁਣੇ ਜਾਣਗੇ।

ਦੱਸ ਦੇਈਏ ਕਿ ਪਿਛਲੇ ਬੁੱਧਵਾਰ ਪੰਜਾਬ-ਹਰਿਆਣਾ ਹਾਈਕੋਰਟ ਨੇ ਚੋਣਾਂ ਲਈ ਨਾਮਜ਼ਦਗੀ ਦੌਰਾਨ ਹੋਈ ਧੋਖਾਧੜੀ ਦੇ ਮੱਦੇਨਜ਼ਰ ਦਾਇਰ ਕਰੀਬ 250 ਪਟੀਸ਼ਨਾਂ ‘ਤੇ ਰੋਕ ਲਗਾ ਦਿੱਤੀ ਸੀ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਸੂਬੇ ‘ਚ 13937 ਗ੍ਰਾਮ ਪੰਚਾਇਤਾਂ ਹਨ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਨਾਲ ਹੀ ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਚੋਣਾਂ ਅਮਨ-ਅਮਾਨ ਨਾਲ ਕਰਵਾਈਆਂ ਜਾ ਸਕਣ। ਚੋਣਾਂ ਵਾਲੇ ਦਿਨ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Exit mobile version