ਪੰਜਾਬ : ਇਸ ਸਮੇਂ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਨੇ ਇੱਕ ਵਾਰ ਫਿਰ ਧਰਨਾ ਦੇਣ ਦਾ ਐਲਾਨ ਕੀਤਾ ਹੈ। ਖ਼ਬਰਾਂ ਅਨੁਸਾਰ ਕਿਸਾਨ 13 ਅਕਤੂਬਰ ਨੂੰ ਪੰਜਾਬ ਭਰ ਵਿੱਚ ਸੜਕਾਂ ਜਾਮ ਕਰਨਗੇ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਵੱਲੋਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੜਕਾਂ ਜਾਮ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 14 ਅਕਤੂਬਰ ਨੂੰ ਮੀਟਿੰਗ ਕੀਤੀ ਜਾਵੇਗੀ ਜਿਸ ਵਿੱਚ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।
ਕਿਸਾਨਾਂ ਨੇ ਇਹ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਭਰ ਵਿੱਚ ਸੜਕਾਂ ਜਾਮ ਕੀਤੀਆਂ ਜਾਣਗੀਆਂ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਹ ਅਜਿਹਾ ਕਦਮ ਚੁੱਕਣ ਲਈ ਮਜਬੂਰ ਹਨ, ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਲੋਕਾਂ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਕਰ ਰਹੀ, ਜਿਸ ਕਾਰਨ ਉਨ੍ਹਾਂ ਨੇ ਅਜਿਹਾ ਕਦਮ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ 13 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੋਡ ਜਾਮ ਕਰਕੇ ਪੰਜਾਬ ਵਿੱਚ ਆਵਾਜਾਈ ਠੱਪ ਕੀਤੀ ਜਾਵੇਗੀ।