Home ਹਰਿਆਣਾ CM ਨਾਇਬ ਸੈਣੀ ਨੇ ਹਰਿਆਣਾ ਦੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ

CM ਨਾਇਬ ਸੈਣੀ ਨੇ ਹਰਿਆਣਾ ਦੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ

0

ਹਰਿਆਣਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ (Chief Minister Naib Singh Saini) ਛੇਤੀ ਹੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ ਪਰ ਇਸ ਤੋਂ ਪਹਿਲਾਂ ਬੀਤੇ ਦਿਨ ਉਨ੍ਹਾਂ ਨੇ ਵੱਡਾ ਐਲਾਨ ਕਰ ਦਿੱਤਾ। ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਵੀਂ ਭਾਜਪਾ ਸਰਕਾਰ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਕਰੀਬ 25 ਹਜ਼ਾਰ ਅਸਾਮੀਆਂ ਲਈ ਭਰਤੀ ਪ੍ਰੀਖਿਆਵਾਂ ਦੇ ਨਤੀਜੇ ਜਲਦੀ ਹੀ ਐਲਾਨ ਦਿੱਤੇ ਜਾਣਗੇ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੀਤੇ ਦਿਨ ਕੁਰੂਕਸ਼ੇਤਰ ਜ਼ਿਲ੍ਹੇ ਦੇ ਪਿੱਪਲੀ, ਲਾਡਵਾ ਅਤੇ ਬਾਬੈਨ ਅਨਾਜ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਸੂਬੇ ਵਿੱਚ ਲਗਾਤਾਰ ਤੀਜੀ ਵਾਰ ਭਾਜਪਾ ਨੂੰ ਸੱਤਾ ਸੌਂਪਣ ਲਈ ਹਰਿਆਣਾ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਮੁੱਖ ਮੰਤਰੀ ਸੈਣੀ ਨੇ ਭਾਜਪਾ ਵਰਕਰਾਂ ਨੂੰ ਵਧਾਈ ਦਿੱਤੀ ਅਤੇ ਚੋਣਾਂ ਵਿੱਚ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਸੂਬੇ ਦੇ ਲੋਕਾਂ ਦਾ ਧੰਨਵਾਦ ਕੀਤਾ।

ਨਾਇਬ ਸੈਣੀ ਨੇ ਕੀਤਾ ਸੀ ਵਾਅਦਾ

ਇਸ ਤੋਂ ਬਾਅਦ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਐਲਾਨ ਕੀਤਾ ਕਿ ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਨਵੀਂ ਭਾਜਪਾ ਸਰਕਾਰ ਦੇ ਸਹੁੰ ਚੁੱਕਣ ਤੋਂ ਪਹਿਲਾਂ 25 ਹਜ਼ਾਰ ਦੇ ਕਰੀਬ ਅਸਾਮੀਆਂ ਲਈ ਪ੍ਰੀਖਿਆ ਨਤੀਜੇ ਜਲਦੀ ਹੀ ਜਾਰੀ ਕਰ ਦਿੱਤੇ ਜਾਣਗੇ। ਸੈਣੀ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (ਐਚ.ਐਸ.ਐਸ.ਸੀ.) ਦੁਆਰਾ ਕਰਵਾਈਆਂ ਗਈਆਂ ਭਰਤੀ ਪ੍ਰੀਖਿਆਵਾਂ ਦੇ ਨਤੀਜੇ ਤਿਆਰ ਹਨ।

ਕਾਂਗਰਸ ਦੀ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਲਗਾਈ ਸੀ ਪਾਬੰਦੀ

ਦਰਅਸਲ, ਕਾਂਗਰਸ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਅਗਸਤ ਵਿੱਚ ਚੋਣ ਕਮਿਸ਼ਨ ਨੇ ਹਰਿਆਣਾ ਦੇ ਅਧਿਕਾਰੀਆਂ ਨੂੰ ਵਿਧਾਨ ਸਭਾ ਚੋਣਾਂ ਦੇ ਅੰਤ ਤੱਕ ਪੁਲਿਸ ਕਾਂਸਟੇਬਲਾਂ ਅਤੇ ਅਧਿਆਪਕਾਂ ਦੀ ਭਰਤੀ ਪ੍ਰੀਖਿਆ ਦੇ ਨਤੀਜੇ ਐਲਾਨ ਕਰਨ ਤੋਂ ਰੋਕ ਦਿੱਤਾ ਸੀ। ਇਸ ਤੋਂ ਬਾਅਦ ਸੀ.ਐਮ ਸੈਣੀ ਨੇ ਕਿਹਾ ਸੀ ਕਿ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਯੋਗ ਉਮੀਦਵਾਰਾਂ ਨੂੰ ਜੁਆਇਨਿੰਗ ਲੈਟਰ ਜਾਰੀ ਕੀਤੇ ਜਾਣਗੇ।

Exit mobile version