Homeਦੇਸ਼20 ਅਕਤੂਬਰ ਨੂੰ ਕਾਸ਼ੀ ਜਾਣਗੇ ਪੀ.ਐਮ ਮੋਦੀ

20 ਅਕਤੂਬਰ ਨੂੰ ਕਾਸ਼ੀ ਜਾਣਗੇ ਪੀ.ਐਮ ਮੋਦੀ

ਕਾਸ਼ੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) 20 ਅਕਤੂਬਰ ਨੂੰ ਇੱਕ ਦਿਨ ਦੇ ਦੌਰੇ ‘ਤੇ ਕਾਸ਼ੀ (Kashi) ਜਾਣਗੇ। ਇੱਥੇ ਪ੍ਰਧਾਨ ਮੰਤਰੀ ਲਗਭਗ 1300 ਕਰੋੜ ਰੁਪਏ ਦਾ ਤੋਹਫ਼ਾ ਦੇਣਗੇ ਅਤੇ 17 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਥੇ ਪਹੁੰਚਣ ਤੋਂ ਬਾਅਦ ਮੋਦੀ ਸ਼ੰਕਰ ਨੇਤਰਾਲਿਆ ਟਰੱਸਟ ਦੁਆਰਾ ਬਣਾਏ ਗਏ ਸੁਪਰ ਸਪੈਸ਼ਲਿਟੀ ਹਸਪਤਾਲ ਦਾ ਉਦਘਾਟਨ ਕਰਨਗੇ, ਜਿਸ ਦਾ ਨੀਂਹ ਪੱਥਰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰੱਖਿਆ ਸੀ। ਇਸ ਦੇ ਨਾਲ ਹੀ ਉਹ ਦੋ ਜਨ ਸਭਾਵਾਂ ਨੂੰ ਵੀ ਸੰਬੋਧਨ ਕਰਨਗੇ।

20 ਹਜ਼ਾਰ ਤੋਂ ਵੱਧ ਲੋਕਾਂ ਨੂੰ ਸੰਬੋਧਨ ਕਰਨਗੇ ਪ੍ਰਧਾਨ ਮੰਤਰੀ
ਜਾਣਕਾਰੀ ਮੁਤਾਬਕ 20 ਅਕਤੂਬਰ ਨੂੰ ਪੀ.ਐਮ ਮੋਦੀ ਕਰੀਬ ਅੱਠ ਘੰਟੇ ਲਈ ਕਾਸ਼ੀ ਜਾਣਗੇ। ਪੀ.ਐਮ ਸਿਗਰਾ ਦੇ ਡਾਕਟਰ ਸੰਪੂਰਨਾਨੰਦ ਸਟੇਡੀਅਮ ਵਿੱਚ 20 ਹਜ਼ਾਰ ਤੋਂ ਵੱਧ ਲੋਕਾਂ ਦੀ ਇੱਕ ਜਨ ਸਭਾ ਨੂੰ ਸੰਬੋਧਿਤ ਕਰਨਗੇ। ਪ੍ਰਧਾਨ ਮੰਤਰੀ ਵਾਰਾਣਸੀ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਨੀਂਹ ਪੱਥਰ ਵੀ ਰੱਖਣਗੇ। ਪ੍ਰਧਾਨ ਮੰਤਰੀ ਸਭ ਤੋਂ ਪਹਿਲਾਂ ਤੁਲਸੀ ਪੱਟੀ, ਹਰੀਹਰਪੁਰ ਵਿਖੇ ਸਥਿਤ ਸ਼ੰਕਰ ਨੇਤਰਾਲਿਆ ਦੇ 17ਵੇਂ ਕੇਂਦਰ ਦਾ ਉਦਘਾਟਨ ਕਰਨਗੇ। ਇਸ ਤੋਂ ਇਲਾਵਾ ਉਹ ਹਸਪਤਾਲ ਨੂੰ ਚਲਾਉਣ ਵਾਲੇ ਟਰੱਸਟ ਵੱਲੋਂ ਸੱਦੇ ਗਏ ਕਰੀਬ ਇੱਕ ਹਜ਼ਾਰ ਲੋਕਾਂ ਨੂੰ ਸੰਬੋਧਨ ਕਰਨਗੇ।

17 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ ਮੋਦੀ
ਪੀ.ਐਮ ਮੋਦੀ ਸਿਗਰਾ ਵਿੱਚ ਸਥਿਤ ਡਾਕਟਰ ਸੰਪੂਰਨਾਨੰਦ ਸਟੇਡੀਅਮ ਦੇ ਦੂਜੇ ਅਤੇ ਤੀਜੇ ਪੜਾਅ ਦੇ ਕੰਮਾਂ ਦਾ ਉਦਘਾਟਨ ਵੀ ਕਰਨਗੇ। ਇਸ ਦੌਰਾਨ ਸਟੇਡੀਅਮ ਦਾ ਮੁਆਇਨਾ ਕਰਨਗੇ। ਇੱਥੋਂ ਉਹ ਕਾਸ਼ੀ ਦੇ ਲੋਕਾਂ ਨੂੰ ਵਿਕਾਸ ਪ੍ਰੋਜੈਕਟ ਗਿਫਟ ਕਰਨਗੇ। ਸਟੇਡੀਅਮ ਵਿੱਚ ਹੀ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਵਿੱਚ 20 ਹਜ਼ਾਰ ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਵੱਡੀ ਗਿਣਤੀ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਿਡਾਰੀ ਵੀ ਆਉਣਗੇ। ਜਾਣਕਾਰੀ ਮੁਤਾਬਕ ਸਾਰਨਾਥ ਦੇ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਜਾਵੇਗਾ। ਹਵਾਈ ਅੱਡੇ ਦੇ ਨਵੇਂ ਟਰਮੀਨਲ ਦੀ ਇਮਾਰਤ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਸਖ਼ਤ ਪ੍ਰਬੰਧ
ਪ੍ਰਸ਼ਾਸਨ ਪ੍ਰਧਾਨ ਮੰਤਰੀ ਮੋਦੀ ਦੀ ਆਮਦ ਨੂੰ ਲੈ ਕੇ ਤਿਆਰੀਆਂ ‘ਚ ਲੱਗਾ ਹੋਇਆ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾਣਗੇ ਅਤੇ ਹਰ ਚੌਂਕ ‘ਤੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਜਾਵੇਗਾ। ਕੁਝ ਦਿਨ ਪਹਿਲਾਂ ਸੀ.ਐਮ ਯੋਗੀ ਨੇ ਵੀ ਪੀ.ਐਮ ਦੇ ਆਉਣ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਸੀ। ਉਨ੍ਹਾਂ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments