Homeਪੰਜਾਬਲੁਧਿਆਣਾ 'ਚ ਵਾਪਰਿਆ ਦਰਦਨਾਕ ਹਾਦਸਾ , ਇੱਕ ਦੀ ਮੌਤ ,ਤਿੰਨ ਜ਼ਖਮੀ

ਲੁਧਿਆਣਾ ‘ਚ ਵਾਪਰਿਆ ਦਰਦਨਾਕ ਹਾਦਸਾ , ਇੱਕ ਦੀ ਮੌਤ ,ਤਿੰਨ ਜ਼ਖਮੀ

ਲੁਧਿਆਣਾ : ਲੁਧਿਆਣਾ ਤੋਂ ਇਕ ਦਰਦਨਾਕ ਹਾਦਸੇ (A Tragic Accident) ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗਲਤ ਸਾਈਡ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਜਵਾਹਰ ਨਗਰ ਕੈਂਪ (Jawahar Nagar Camp) ਨੇੜੇ ਇਕ ਕਾਰ ਖੰਭੇ ਨਾਲ ਟਕਰਾ ਗਈ। ਇਸ ਦੌਰਾਨ ਹਾਦਸੇ ‘ਚ ਇਕ ਦੀ ਮੌਤ ਅਤੇ 3 ਦੇ ਜ਼ਖਮੀ ਹੋਣ ਦੀ ਖ਼ਬਰ ਹੈ।

ਦੱਸਿਆ ਜਾ ਰਿਹਾ ਹੈ ਕਿ ਗਲਤ ਸਾਈਡ ਤੋਂ ਆ ਰਹੇ ਵਾਹਨ ਦਾ ਡਰਾਈਵਰ ਸ਼ਰਾਬ ਪੀ ਕੇ ਗੱਡੀ ਚਲਾ ਰਿਹਾ ਸੀ। ਫਿਲਹਾਲ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਵੀਜ਼ਨ ਨੰ. 5 ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments