Homeਪੰਜਾਬਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵਿਰਸਾ ਸਿੰਘ ਵਲਟੋਹਾ ਨੂੰ ਕੀਤਾ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵਿਰਸਾ ਸਿੰਘ ਵਲਟੋਹਾ ਨੂੰ ਕੀਤਾ ਤਲਬ

ਅੰਮ੍ਰਿਤਸਰ : ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਵਲਟੋਹਾ 15 ਅਕਤੂਬਰ ਨੂੰ ਸਵੇਰੇ 9 ਵਜੇ ਸਬੂਤਾਂ ਸਮੇਤ ਪੇਸ਼ ਹੋਣਗੇ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਵਿਰਸਾ ਸਿੰਘ ਵਲਟੋਹਾ ਨੂੰ ਮੀਡੀਆ ਰਾਹੀਂ ਜਥੇਦਾਰ ਸਾਹਿਬਾਨ ਬਾਰੇ ਜਨਤਕ ਰੂਪ ਵਿੱਚ ਭਾਜਪਾ/ਆਰ.ਐਸ.ਐਸ. ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਫ਼ੈਸਲਾ ਕਰਨ ਦੇ ਲਈ ਦਬਾਅ ਬਣਾਉਣ ਦੇ ਦੋਸ਼ਾਂ ਸਬੰਧੀ ਸਬੂਤ ਮੰਗੇ ਹਨ।

ਇਸ ਸਬੰਧੀ ਜਥੇਦਾਰ ਨੇ ਵਲਟੋਹਾ ਨੂੰ 15/10/24 ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਸਿੰਘ ਸਾਹਿਬ ਨੇ ਵਲਟੋਹਾ ਨੂੰ ਭੇਜੇ ਲਿਖਤੀ ਹੁਕਮਾਂ ਵਿੱਚ ਇਹ ਵੀ ਕਿਹਾ ਕਿ ਜੇਕਰ ਉਹ ਸਮੇਂ ਸਿਰ ਪੇਸ਼ ਨਾ ਹੋਏ ਤਾਂ ਇਹ ਮੰਨਿਆ ਜਾਵੇਗਾ ਕਿ ਵਲਟੋਹਾ ਜਥੇਦਾਰ ਸਾਹਿਬਾਨ ਤੋਂ ਬਦਲਾ ਲੈਣ ਲਈ ਜਥੇਦਾਰ ਸਾਹਿਬਾਨ ਦੀ ਚਰਿੱਤਰ ਦੀ ਹੱਤਿਆ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments