Homeਸੰਸਾਰਕੈਨੇਡਾ 'ਚ ਪੰਜਾਬ ਦੇ 2 ਨੌਜ਼ਵਾਨ ਸੜਕ ਹਾਦਸੇ ਦਾ ਸ਼ਿਕਾਰ ਹੋਏ, ਮੌਤ

ਕੈਨੇਡਾ ‘ਚ ਪੰਜਾਬ ਦੇ 2 ਨੌਜ਼ਵਾਨ ਸੜਕ ਹਾਦਸੇ ਦਾ ਸ਼ਿਕਾਰ ਹੋਏ, ਮੌਤ

ਚੰਡੀਗੜ੍ਹ : ਕੈਨੇਡਾ ਤੋਂ ਅੱਜ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋਣ ਦੀ ਖ਼ਬਰ ਹੈ। ਹਾਦਸਾ ਕਿਵੇਂ ਵਾਪਰਿਆ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਨੌਜ਼ਵਾਨ ਮੋਹਾਲੀ ਅਤੇ ਦੂਜਾ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਹਰਸ਼ਨੂਰ ਸਿੰਘ ਵਜੋਂ ਹੋਈ ਹੈ, ਜੋ ਮੁਹਾਲੀ ਦੇ ਸੈਕਟਰ 66 ਦਾ ਰਹਿਣ ਵਾਲਾ ਸੀ।

ਮੌਤ ਦੀ ਖਬਰ ਸੁਣ ਕੇ ਮਾਤਾ-ਪਿਤਾ ਅਤੇ ਪੂਰਾ ਪਰਿਵਾਰ ਸੋਗ ‘ਚ ਹੈ। ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਦਾ 20 ਸਾਲਾ ਲੜਕਾ ਪਿਛਲੇ ਸਾਲ ਦਸੰਬਰ 2023 ਵਿੱਚ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਸ ਨੇ ਦੱਸਿਆ ਕਿ ਨੌਜਵਾਨ ਹਰਸ਼ਨੂਰ ਸਿੰਘ ਪੜ੍ਹਾਈ ਵਿੱਚ ਬਹੁਤ ਹੋਣਹਾਰ ਸੀ ਅਤੇ ਪਤਾ ਨਹੀਂ ਉਹ ਹਾਦਸੇ ਦਾ ਸ਼ਿਕਾਰ ਕਿਵੇਂ ਹੋ ਗਿਆ।

ਪੀੜਤਾ ਦੇ ਮਾਪਿਆਂ ਨੇ ਦੱਸਿਆ ਕਿ ਮੁੱਢਲੀ ਜਾਣਕਾਰੀ ਅਨੁਸਾਰ ਹਰਸ਼ਨੂਰ ਸਿੰਘ ਆਪਣੇ ਚਾਰ ਦੋਸਤਾਂ ਨਾਲ ਕਾਰ ‘ਚ ਸਵਾਰ ਹੋ ਕੇ ਗਿਆ ਸੀ, ਜਿਸ ਦੌਰਾਨ ਕੋਕੀਹਾਲਾ ਹਾਈਵੇ ‘ਤੇ ਉਨ੍ਹਾਂ ਦਾ ਹਾਦਸਾ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ ਬਠਿੰਡਾ ਵਾਸੀ ਹਰਸ਼ਨੂਰ ਸਿੰਘ ਅਤੇ ਗੱਡੀ ਦੀ ਪਿਛਲੀ ਸੀਟ ’ਤੇ ਬੈਠੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਠਿੰਡਾ ਨਿਵਾਸੀ ਨੌਜਵਾਨ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -

Most Popular

Recent Comments