ਪੰਜਾਬ : ਪੰਚਾਇਤੀ ਚੋਣਾਂ ਦੇ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਵੱਲੋਂ ਰਿਜ਼ਰਵ ਵਾਰਡ ਬੰਦ ਕਰਨ ਦੇ ਫ਼ੈਸਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਅਦਾਲਤ ਨੇ ਰਿਜ਼ਰਵ ਵਾਰਡ ਬੰਦ ਕਰਨ ਦੇ ਸਾਰੇ ਕੇਸਾਂ ਦਾ ਨਿਪਟਾਰਾ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਜਿਸ ਤਰ੍ਹਾਂ ਵਾਰਡ ਬਣਾਏ ਅਤੇ ਰਾਖਵੇਂ ਕੀਤੇ ਹਨ, ਉਸੇ ਤਰ੍ਹਾਂ ਚੋਣਾਂ ਕਰਵਾਈਆਂ ਜਾਣਗੀਆਂ।