Home ਪੰਜਾਬ ਪੰਜਾਬ ਦੇ ਇਸ ਇਲਾਕੇ ਕੀਤਾ ਗਿਆ ਇਕ ਹੋਰ ਛੁੱਟੀ ਦਾ ਐਲਾਨ, ਬੰਦ...

ਪੰਜਾਬ ਦੇ ਇਸ ਇਲਾਕੇ ਕੀਤਾ ਗਿਆ ਇਕ ਹੋਰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ

0

ਜਲੰਧਰ : ਜਲੰਧਰ ਦੇ ਲੋਕਾਂ ਲਈ ਖੁਸ਼ਖਬਰੀ ਹੈ। ਦਰਅਸਲ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿੱਚ 16 ਅਕਤੂਬਰ ਨੂੰ ਸ਼ਹਿਰ ਵਿੱਚ ਕੱਢੇ ਜਾਣ ਵਾਲੇ ਜਲੂਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ: ਹਿਮਾਂਸ਼ੂ ਅਗਰਵਾਲ ਨੇ 16 ਅਕਤੂਬਰ 2024 ਨੂੰ ਦੁਪਹਿਰ 2 ਵਜੇ ਤੋਂ ਬਾਅਦ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ।

ਅਜਿਹੇ ‘ਚ ਜਲੰਧਰ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ (ਸਕੂਲ, ਕਾਲਜ ਅਤੇ ਆਈ.ਟੀ.ਆਈ.) ‘ਚ ਦੁਪਹਿਰ 2 ਵਜੇ ਤੋਂ ਬਾਅਦ ਛੁੱਟੀ ਰਹੇਗੀ। ਜਾਰੀ ਹੁਕਮਾਂ ਅਨੁਸਾਰ 16 ਅਕਤੂਬਰ ਨੂੰ ਜਲੰਧਰ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਣੀ ਹੈ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਇਹ ਹੁਕਮ ਦਿੱਤੇ ਗਏ ਹਨ।

ਦੱਸ ਦਈਏ ਕਿ ਪੰਜਾਬ ਚੋਣਾਂ ਕਾਰਨ ਸੂਬੇ ‘ਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਜਿਹੇ ‘ਚ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ ਅਤੇ ਦਫ਼ਤਰ ਬੰਦ ਰਹਿਣਗੇ।

Exit mobile version