Home ਦੇਸ਼ ਭਾਜਪਾ ਨੇ ਜੰਮੂ-ਕਸ਼ਮੀਰ ‘ਚ ਦੋ ਵੱਡੇ ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਭਾਜਪਾ ਨੇ ਜੰਮੂ-ਕਸ਼ਮੀਰ ‘ਚ ਦੋ ਵੱਡੇ ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

0

ਜੰਮੂ: ਭਾਰਤੀ ਜਨਤਾ ਪਾਰਟੀ (Bharatiya Janata Party) ਨੇ ਜੰਮੂ-ਕਸ਼ਮੀਰ ਵਿੱਚ ਦੋ ਵੱਡੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਭਾਜਪਾ ਸੰਸਦੀ ਬੋਰਡ ਨੇ ਜੰਮੂ-ਕਸ਼ਮੀਰ ‘ਚ ਪਾਰਟੀ ਵਿਧਾਇਕ ਦਲ ਦੇ ਨੇਤਾ ਦੀ ਚੋਣ ਲਈ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ (Union Minister Prahlad Joshi) ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ (National General Secretary Tarun Chugh) ਨੂੰ ਕੇਂਦਰੀ ਅਬਜ਼ਰਵਰ ਨਿਯੁਕਤ ਕੀਤਾ ਹੈ।

ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਉਪਰੋਕਤ ਦੋਵੇਂ ਆਗੂਆਂ ਨੂੰ ਜੰਮੂ-ਕਸ਼ਮੀਰ ਵਿੱਚ ਪਾਰਟੀ ਦੇ ਵਿਧਾਇਕ ਦਲ ਦੇ ਆਗੂ ਦੀ ਚੋਣ ਲਈ ਅਬਜ਼ਰਵਰ ਵਜੋਂ ਨਿਯੁਕਤ ਕੀਤਾ ਗਿਆ ਹੈ।

Exit mobile version