Home ਹਰਿਆਣਾ ਹਰਿਆਣਾ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਨੂੰ ਦਿੱਤਾ ਵੱਡਾ ਤੋਹਫ਼ਾ

ਹਰਿਆਣਾ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਸਹਾਇਕਾਂ ਨੂੰ ਦਿੱਤਾ ਵੱਡਾ ਤੋਹਫ਼ਾ

0

ਹਰਿਆਣਾ : ਹਰਿਆਣਾ ਸਰਕਾਰ (The Haryana Government) ਨੇ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ (Anganwadi Workers and Helpers) ਦੇ ਮਾਣਭੱਤੇ ‘ਚ ਵਾਧਾ ਕਰਕੇ ਉਨ੍ਹਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਸੈਣੀ ਸਰਕਾਰ ਦੇ ਸਹੁੰ ਚੁੱਕਣ ਤੋਂ ਪਹਿਲਾਂ ਸਰਕਾਰ ਨੇ ਉਨ੍ਹਾਂ ਦਾ ਮਾਣ ਭੱਤਾ 750 ਰੁਪਏ ਤੋਂ ਵਧਾ ਕੇ 400 ਰੁਪਏ ਕਰ ਦਿੱਤਾ ਹੈ। ਇਹ ਮਾਣ ਭੱਤਾ ਅਗਸਤ ਤੋਂ ਹੀ ਲਾਗੂ ਮੰਨਿਆ ਜਾਵੇਗਾ। ਇਸ ਸਬੰਧੀ ਇਸਤਰੀ ਤੇ ਬਾਲ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਪ੍ਰੋਗਰਾਮ ਤੇ ਵਿਕਾਸ ਪ੍ਰਾਜੈਕਟ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।

2 ਮਹੀਨੇ ਪਹਿਲਾਂ ਹੀ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਵਧਾਉਣ ਦਾ ਕੀਤਾ ਗਿਆ ਸੀ ਐਲਾਨ

ਦੱਸ ਦੇਈਏ ਕਿ ਹਰਿਆਣਾ ਵਿੱਚ ਕਰੀਬ 23 ਹਜ਼ਾਰ ਆਂਗਣਵਾੜੀ ਵਰਕਰ ਅਤੇ 21 ਹਜ਼ਾਰ ਆਂਗਣਵਾੜੀ ਹੈਲਪਰਾਂ ਕੰਮ ਕਰ ਰਹੀਆਂ ਹਨ। ਨਾਇਬ ਸਿੰਘ ਸੈਣੀ ਨੇ 9 ਅਗਸਤ ਨੂੰ ਆਂਗਣਵਾੜੀ ਵਰਕਰਾਂ ਦਾ ਮਾਣ ਭੱਤਾ ਵਧਾਉਣ ਦਾ ਐਲਾਨ ਕੀਤਾ ਸੀ। ਹਾਲਾਂਕਿ, ਇੱਕ ਹਫ਼ਤੇ ਬਾਅਦ ਰਾਜ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ। ਚੋਣਾਂ ਖਤਮ ਹੋਣ ਤੋਂ ਬਾਅਦ ਸਰਕਾਰ ਨੇ ਇਸ ਨੂੰ ਲਾਗੂ ਕਰ ਦਿੱਤਾ ਹੈ।

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਭ ਤੋਂ ਵੱਧ ਮਾਣ ਭੱਤਾ ਦੇਣ ਵਾਲਾ ਸੂਬਾ ਬਣ ਗਿਆ ਹੈ ਹਰਿਆਣਾ

ਸਰਕਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਮਾਣਭੱਤਾ ਵਧਾਉਣ ਦੇ ਹੁਕਮ ਲਾਗੂ ਹੋਣ ਤੋਂ ਬਾਅਦ ਹਰਿਆਣਾ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸਭ ਤੋਂ ਵੱਧ ਮਾਣ ਭੱਤਾ ਦੇਣ ਵਾਲਾ ਸੂਬਾ ਬਣ ਗਿਆ ਹੈ। ਨਵੇਂ ਮਾਣ ਭੱਤੇ ਅਨੁਸਾਰ ਦਸ ਸਾਲ ਤੋਂ ਵੱਧ ਤਜ਼ਰਬਾ ਰੱਖਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਇਸ ਵੇਲੇ 14,000 ਰੁਪਏ ਮਾਣ ਭੱਤਾ ਦਿੱਤਾ ਜਾ ਰਿਹਾ ਹੈ। ਇਸ ‘ਚ 750 ਰੁਪਏ ਦਾ ਵਾਧਾ ਕੀਤਾ ਗਿਆ ਹੈ। ਵਧੇ ਹੋਏ ਮਾਣ ਭੱਤੇ ਤੋਂ ਬਾਅਦ ਉਸ ਨੂੰ 14750 ਰੁਪਏ ਮਿਲਣਗੇ।

ਜਾਣੋ ਕਿਸ ਨੂੰ ਕਿੰਨਾ ਦਿੱਤਾ ਜਾ ਰਿਹਾ ਹੈ ਮਾਣ ਭੱਤਾ

ਜਦੋਂ ਕਿ ਦਸ ਸਾਲ ਤੋਂ ਘੱਟ ਤਜ਼ਰਬਾ ਰੱਖਣ ਵਾਲੀਆਂ ਆਂਗਣਵਾੜੀ ਵਰਕਰਾਂ ਨੂੰ ਇਸ ਵੇਲੇ 12500 ਰੁਪਏ ਮਾਣ ਭੱਤਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੇ ਮਾਣ ਭੱਤੇ ਵਿੱਚ ਵੀ 750 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਉਨ੍ਹਾਂ ਨੂੰ 13250 ਰੁਪਏ ਮਾਣ ਭੱਤਾ ਮਿਲੇਗਾ। ਮਿੰਨੀ ਆਂਗਣਵਾੜੀ ਵਰਕਰ ਨੂੰ ਇਸ ਵੇਲੇ 12500 ਰੁਪਏ ਮਾਣ ਭੱਤਾ ਦਿੱਤਾ ਜਾ ਰਿਹਾ ਹੈ। ਹੁਣ ਉਨ੍ਹਾਂ ਦੇ ਮਾਣ ਭੱਤੇ ਵਿੱਚ 750 ਰੁਪਏ ਦਾ ਵਾਧਾ ਕੀਤਾ ਗਿਆ ਹੈ। ਹੁਣ ਉਨ੍ਹਾਂ ਨੂੰ 13250 ਰੁਪਏ ਮਾਣ ਭੱਤਾ ਮਿਲੇਗਾ। ਇਸ ਦੇ ਨਾਲ ਹੀ ਆਂਗਣਵਾੜੀ ਹੈਲਪਰ ਨੂੰ ਇਸ ਵੇਲੇ 7500 ਰੁਪਏ ਮਾਣ ਭੱਤਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੇ ਮਾਣ ਭੱਤੇ ਵਿੱਚ 400 ਰੁਪਏ ਦਾ ਵਾਧਾ ਹੋਇਆ ਹੈ। ਹੁਣ ਉਨ੍ਹਾਂ ਨੂੰ 7900 ਰੁਪਏ ਮਾਣ ਭੱਤਾ ਮਿਲੇਗਾ।

Exit mobile version