Home ਪੰਜਾਬ ਜਾਣੋ ਹੁਸ਼ਿਆਰਪੁਰ ‘ਚ ਹੁਣ ਤੱਕ ਪੰਚਾਇਤੀ ਚੋਣਾਂ ਲਈ ਕਿੰਨੇ ਫੀਸਦੀ ਹੋਈ ਵੋਟਿੰਗ

ਜਾਣੋ ਹੁਸ਼ਿਆਰਪੁਰ ‘ਚ ਹੁਣ ਤੱਕ ਪੰਚਾਇਤੀ ਚੋਣਾਂ ਲਈ ਕਿੰਨੇ ਫੀਸਦੀ ਹੋਈ ਵੋਟਿੰਗ

0

ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ‘ਚ 1683 ਪੋਲਿੰਗ ਬੂਥਾਂ ‘ਤੇ ਪੰਚਾਇਤੀ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਜਾਰੀ ਹੈ। ਹੁਣ ਤੱਕ 41.2 ਫੀਸਦੀ ਵੋਟਿੰਗ ਦਰਜ ਕੀਤੀ ਗਈ ਹੈ। ਚੋਣਾਂ ਨੂੰ ਮੁਕੰਮਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 10 ਬਲਾਕ ਹਨ ਅਤੇ ਵੋਟਰ ਬੂਥਾਂ ਦੀ ਗਿਣਤੀ 1683 ਹੈ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 1405 ਗ੍ਰਾਮ ਪੰਚਾਇਤਾਂ ਅਤੇ ਵਾਰਡਾਂ ਦੀ ਗਿਣਤੀ 8041 ਹੈ। ਵੋਟਰਾਂ ਦੀ ਕੁੱਲ ਗਿਣਤੀ (ਪੂਰਕ ਸੂਚੀ ਤੋਂ ਪਹਿਲਾਂ) 989093 ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਰਪੰਚ ਦੇ ਅਹੁਦੇ ਲਈ ਕੁੱਲ 2730 ਉਮੀਦਵਾਰ ਅਤੇ ਪੰਚ ਦੇ ਅਹੁਦੇ ਲਈ 6751 ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 265 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਅਤੇ ਇਸ ਤੋਂ ਇਲਾਵਾ ਕਈ ਥਾਵਾਂ ’ਤੇ ਸਰਪੰਚ ਅਤੇ ਪੰਚ ਵੀ ਸਰਬਸੰਮਤੀ ਨਾਲ ਚੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਵਿੱਚ ਜ਼ਿਲ੍ਹੇ ਵਿੱਚ 10 ਹਜ਼ਾਰ ਤੋਂ ਵੱਧ ਪੋਲਿੰਗ ਮੁਲਾਜ਼ਮ ਆਪਣੀ ਡਿਊਟੀ ਨਿਭਾ ਰਹੇ ਹਨ।

Exit mobile version